ਪਾਕਿਸਤਾਨ ਦੀ ਮਸਜਿਦ 'ਚ ਘਾਤਕ ਬੰਬ ਧਮਾਕਾ, 36 ਹਲਾਕ 50 ਤੋਂ ਵੱਧ ਜ਼ਖਮੀ
ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ 'ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ, ਦੱਸਿਆ ਜਾ ਰਿਹਾ ਕਿ ਇੱਕ ਮਸਜਿਦ 'ਚ ਇਸ ਆਤਮਘਾਤੀ ਹਮਲੇ ਨੂੰ ਅੰਜਾਮ ਦਿੱਤਾ ਗਿਆ। ਇਸ ਹਾਦਸੇ 'ਚ ਕਰੀਬ 36 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 50 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹਨ।
ਇਹ ਵੀ ਪੜ੍ਹੋ: ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ
ਪਾਕਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਜੁੰਮੇ ਦੀ ਨਮਾਜ਼ ਦੌਰਾਨ ਇੱਕ ਆਤਮਘਾਤੀ ਹਮਲੇ ਦੌਰਾਨ ਅੱਤਵਾਦੀ ਨੇ ਭੀੜ ਦੇ ਵਿਚਕਾਰ ਆਪਣੇ ਆਪ ਨੂੰ ਵਿਸਫੋਟਕ ਨਾਲ ਉਡਾ ਦਿੱਤਾ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਗੰਭੀਰ ਤੌਰ 'ਤੇ ਜ਼ਖਮੀ ਹਨ।
ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਵਿੱਚ ਸ਼ੁੱਕਰਵਾਰ ਨੂੰ ਇੱਕ ਸ਼ੀਆ ਮਸਜਿਦ ਦੇ ਅੰਦਰ ਇੱਕ ਸ਼ਕਤੀਸ਼ਾਲੀ ਬੰਬ ਧਮਾਕੇ ਵਿੱਚ 30 ਤੋਂ ਵੱਧ ਸ਼ਰਧਾਲੂ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਦੇ ਪੁਰਾਣੇ ਸ਼ਹਿਰ ਦੀ ਕੁਚਾ ਰਿਸਾਲਦਾਰ ਮਸਜਿਦ ਵਿੱਚ ਸ਼ਰਧਾਲੂ ਸ਼ੁੱਕਰਵਾਰ ਦੀ ਨਮਾਜ਼ ਲਈ ਇਕੱਠੇ ਹੋਏ ਸਨ।
ਦੱਸਿਆ ਜਾ ਰਿਹਾ ਹੈ ਕਿ ਇਸ ਵੱਡੇ ਅੱਤਵਾਦੀ ਹਮਲੇ ਦੀ ਸੂਚਨਾ ਮਿਲਦੇ ਹੀ ਪਾਕਿਸਤਾਨ ਦੀਆਂ ਸਾਰੀਆਂ ਰਾਹਤ ਟੀਮਾਂ ਮੌਕੇ 'ਤੇ ਰਵਾਨਾ ਹੋ ਗਈਆਂ ਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਵੀ ਪੜ੍ਹੋ: ਕੁਲਭੂਸ਼ਨ ਮਾਮਲੇ 'ਚ ਇਸਲਾਮਾਬਾਦ ਹਾਈਕੋਰਟ ਦਾ ਵੱਡਾ ਬਿਆਨ, ਜਾਣੋ ਪੂਰਾ ਮਾਮਲਾ
ਮੌਕੇ 'ਤੇ ਪੁਲਿਸ ਅਤੇ ਰਾਹਤ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਆਸਪਾਸ ਮੌਜੂਦ ਲੋਕਾਂ ਨੇ ਜ਼ਖਮੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਵਾਹਨਾਂ ਦੇ ਸ਼ਾਹਰੇ ਹਸਪਤਾਲ ਪਹੁੰਚਾਇਆ।
-PTC News