ਮੁੰਬਈ ਦੇ ਰਿਲਾਇੰਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਜੁਟੀ ਪੁਲਿਸ
ਮੁੰਬਈ: ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਫ਼ੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਮੁੰਬਈ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਕਾਲਰ ਨੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਦੇ ਨਾਂ 'ਤੇ ਵੀ ਧਮਕੀ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਨੇ ਰਾਤ 12.57 'ਤੇ ਇਕ ਅਣਪਛਾਤੇ ਨੰਬਰ ਤੋਂ ਹਸਪਤਾਲ ਦੇ ਲੈਂਡਲਾਈਨ ਨੰਬਰ 'ਤੇ ਕਾਲ ਕੀਤੀ। ਉਨ੍ਹਾਂ ਦੱਸਿਆ ਕਿ ਕਾਲ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਸਾਲ ਅਗਸਤ ਵਿੱਚ ਇੱਕ ਜੌਹਰੀ ਨੂੰ ਹਸਪਤਾਲ ਵਿੱਚ ਫੋਨ ਕਰਨ ਅਤੇ ਕਥਿਤ ਤੌਰ 'ਤੇ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦੀ ਧਮਕੀ ਦੇਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।ਫਰਵਰੀ 2021 ਵਿੱਚ ਅੰਬਾਨੀ ਦੀ ਦੱਖਣੀ ਮੁੰਬਈ ਸਥਿਤ ਰਿਹਾਇਸ਼ 'ਐਂਟੀਲੀਆ' ਤੋਂ ਵਿਸਫੋਟਕਾਂ ਨਾਲ ਭਰੀ ਇੱਕ ਸਪੋਰਟਸ ਯੂਟੀਲਿਟੀ ਵਹੀਕਲ ਮਿਲੀ ਸੀ। ਪੁਲਿਸ ਮੁਤਾਬਕ ਧਮਕੀ ਭਰੀ ਕਾਲ ਕਿਸੇ ਅਣਜਾਣ ਨੰਬਰ ਤੋਂ ਆਈ ਸੀ। ਫੋਨ ਕਰਨ ਵਾਲੇ ਨੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਦੇ ਨਾਂ ਦੱਸਣ ਦੀ ਧਮਕੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਪੁਲਿਸ ਨੇ ਦੱਸਿਆ ਹੈ ਕਿ ਇਸ ਘਟਨਾ ਸਬੰਧੀ ਡੀਬੀ ਮਾਰਗ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਮੰਗਾਂ ਨੂੰ ਲੈ ਕੇ ਚੈਂਬਰ ਆਫ਼ ਇੰਡਸਟਰੀਜ਼ ਪਟਿਆਲਾ ਦੇ ਵਫ਼ਦ ਨੇ SSP ਨਾਲ ਕੀਤੀ ਮੁਲਕਾਤ -PTC News