ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਣ ਹੋਣਗੇ ਭਾਰਤ ਦੇ ਮੁੱਖ ਮਹਿਮਾਨ ,ਪੜ੍ਹੋ ਪੂਰੀ ਖ਼ਬਰ
ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਣ ਹੋਣਗੇ ਭਾਰਤ ਦੇ ਮੁੱਖ ਮਹਿਮਾਨ ,ਪੜ੍ਹੋ ਪੂਰੀ ਖ਼ਬਰ:ਨਵੀਂ ਦਿੱਲੀ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਦੇ ਮੁੱਖ ਮਹਿਮਾਨ ਹੋਣਗੇ। ਇਹ ਜਾਣਕਾਰੀ ਬ੍ਰਿਟੇਨ ਦੇ ਵਿਦੇਸ਼ ਮੰਤਰੀ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਾਨਸਨ ਨੇ ਗਣਤੰਤਰ ਦਿਵਸ 'ਚ ਸ਼ਾਮਿਲ ਹੋਣ ਲਈ ਭਾਰਤ ਸਰਕਾਰ ਵਲੋਂ ਭੇਜੇ ਗਏ ਸੱਦੇ ਨੂੰ ਸਵੀਕਾਰ ਕਰ ਲਿਆ ਹੈ।
[caption id="attachment_457984" align="aligncenter" width="300"] ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਣ ਹੋਣਗੇ ਭਾਰਤ ਦੇ ਮੁੱਖ ਮਹਿਮਾਨ ,ਪੜ੍ਹੋ ਪੂਰੀ ਖ਼ਬਰ[/caption]
ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, “ਸਾਡੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ।
[caption id="attachment_457983" align="aligncenter" width="300"]
ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਣ ਹੋਣਗੇ ਭਾਰਤ ਦੇ ਮੁੱਖ ਮਹਿਮਾਨ ,ਪੜ੍ਹੋ ਪੂਰੀ ਖ਼ਬਰ[/caption]
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨ 'ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰਨੇ ਕਿਹਾ, "ਇਹ ਭਾਰਤ ਬ੍ਰਿਟੇਨ ਦੇ ਸੰਬੰਧਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਦਾ ਪ੍ਰਤੀਕ ਹੋਵੇਗਾ।
[caption id="attachment_457985" align="aligncenter" width="300"]
ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਣ ਹੋਣਗੇ ਭਾਰਤ ਦੇ ਮੁੱਖ ਮਹਿਮਾਨ ,ਪੜ੍ਹੋ ਪੂਰੀ ਖ਼ਬਰ[/caption]
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤ ਯਾਤਰਾ 'ਤੇ ਆਏ ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਵਪਾਰ, ਰੱਖਿਆ, ਸਿੱਖਿਆ, ਵਾਤਾਵਰਣ ਅਤੇ ਸਿਹਤ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਗੱਲਬਾਤ ਕੀਤੀ। ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਬਾਅਦ ਵਫ਼ਦ ਪੱਧਰੀ ਗੱਲਬਾਤ ਵੀ ਕੀਤੀ ਗਈ।
-PTCNews