BREAKING NEWS : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੀਟਿਵ
BREAKING NEWS : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੀਟਿਵ:ਗੁਰਦਾਸਪੁਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਹੁਣ ਕੋਰੋਨਾ ਜੇਲ੍ਹ ਦੇ ਅੰਦਰ ਵੀ ਪਹੁੰਚ ਗਿਆ ਹੈ। 5 ਸਾਲ ਤੋਂ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਹੁਣ ਕੋਰੋਨਾ ਦੀ ਲਪੇਟ ਵਿਚ ਆ ਗਿਆ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆਇਸ ਵੇਲੇ ਗੁਰਦਾਸਪੁਰ ਜੇਲ੍ਹ ਦੇ ਅੰਦਰ ਬੰਦ ਹੈ। ਬਟਾਲਾ ਵਿਖੇ ਰੁਟੀਨ ਚੈੱਕਅੱਪ ਦੌਰਾਨ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਟਾਲਾ ਪੁਲਿਸ ਬੀਤੇ ਦਿਨੀਂ ਜੱਗੂ ਭਗਵਾਨਪੁਰੀਆ ਨੂੰ ਢਿਲਵਾਂ ਸਰਪੰਚ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ 'ਚੋਂ ਬਟਾਲਾ ਵਿਖੇ ਰਿਮਾਂਡ 'ਤੇ ਲੈ ਕੇ ਆਈ ਸੀ। ਸੂਤਰਾਂ ਅਨੁਸਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੁੱਛਗਿੱਛ ਲਈ ਕੱਲ ਮੋਹਾਲੀ ਵੀ ਲਿਆਂਦਾ ਗਿਆ ਸੀ ,ਜਿੱਥੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ ਸੀ।
ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਕੋਰੋਨਾ ਬਲਾਸਟ ਹੋ ਗਿਆ ਹੈ। ਜਿੱਥੇ ਇਕੱਠੇ ਹੀ 42 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਕ੍ਰਿਸਨ ਚੰਦ ਨੇ ਦਿੱਤੀ ਹੈ। ਇਸ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 77 ਹੋ ਗਈ ਹੈ। ਇਨ੍ਹਾਂ ਵਿਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ ਤੇ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।
-PTCNews