ਬੀ.ਐਸ.ਐਫ ਜਵਾਨਾਂ ਨੇ ਹੈਰੋਇਨ ਸਮੇਤ 2 ਮੁਲਜ਼ਮ ਕੀਤੇ ਗ੍ਰਿਫ਼ਤਾਰ
ਅੰਮ੍ਰਿਤਸਰ : ਨਸ਼ਾ ਨੂੰ ਠੱਲ੍ਹ ਪਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਅੱਜ ਵੱਡੀ ਕਾਮਯਾਬੀ ਹਾਸਲ ਹੋਈ। ਬੀ.ਐਸ.ਐਫ. ਜਵਾਨਾਂ ਨੂੰ ਅੰਮ੍ਰਿਤਸਰ ਸੈਕਟਰ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐਸ.ਐਫ ਨੇ 2.949 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਮੰਡੀ ਵਿੱਚ ਕੀਮਤ ਲਗਭਗ 15 ਕਰੋੜ ਬਣਦੀ ਹੈ। ਜਾਣਕਾਰੀ ਅਨੁਸਾਰ ਬੀ.ਐਸ.ਐਫ. ਜਵਾਨ ਨੇ ਚੌਕਸੀ ਵਜੋਂ ਤਲਾਸ਼ੀ ਮੁਹਿੰਮ ਚਲਾਈ ਹੋਈ ਸੀ। ਜਾਣਕਾਰੀ ਅਨੁਸਾਰ ਸਰਹੱਦ 'ਤੇ ਵਸੇ ਪਿੰਡ ਦਾਉਕੇ ਦੀ ਕੰਡਿਆਲੀ ਤਾਰ ਤੋਂ ਪਾਰ ਖੇਤਾਂ 'ਚੋਂ ਕੰਮ ਕਰਕੇ ਦੋ ਵਿਅਕਤੀ ਵਾਪਸ ਆ ਰਹੇ ਸਨ। ਉਨ੍ਹਾਂ ਨੂੰ ਜਦੋਂ ਬੀ.ਐੱਸ.ਐੱਫ. ਦੀ 144 ਬਟਾਲੀਅਨ ਦੇ ਜਵਾਨਾਂ ਨੇ ਰੁਕਣ ਦਾ ਇਸ਼ਾਰਾ ਕਰਦੇ ਹੋਏ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੈਕੇਟ ਸੁੱਟ ਕੇ ਫ਼ਰਾਰ ਹੋ ਗਏ। ਬੀ.ਐੱਸ.ਐੱਫ. ਨੇ ਜਦੋਂ ਉਸ ਨੂੰ ਚੈੱਕ ਕੀਤਾ ਤਾਂ ਉਸ 'ਚੋਂ ਹੈਰੋਇਨ ਬਰਾਮਦ ਹੋਈ ਹੈ। ਸ਼ੱਕ ਦੇ ਆਧਾਰ ਉਤੇ ਬੀਐਸਐਫ ਜਵਾਨਾਂ ਨੇ ਤਲਾਸ਼ੀ ਲਈ ਤਾਂ ਪੈਕੇਟ ਵਿਚੋਂ ਹੈਰੋਇਨ ਬਰਾਮਦ ਹੋਈ। ਜਿਸ ਦਾ ਵਜ਼ਨ 2.949 ਕਿਲੋ ਸੀ। ਇਸ ਤੋਂ ਬਾਅਦ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਬੀਐਸਐਫ ਜਵਾਨਾਂ ਨੇ ਸਰਹੱਦ ਉਤੇ ਚੌਕਸੀ ਕਾਫੀ ਵਧਾ ਦਿੱਤੀ ਅਤੇ ਪਾਕਿਸਤਾਨ ਵੱਲੋਂ ਲਿਆਂਦੀ ਜਾ ਰਹੀ ਡਰੱਗਜ਼ ਉਤੇ ਸ਼ਿਕੰਜਾ ਕੱਸਣ ਲਈ ਕਾਫੀ ਮੁਸਤੈਦੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਕਿ ਸਰਹੱਦ ਕੋਲ ਬੀਐਸਐਫ ਜਵਾਨਾਂ ਨੇ ਮੁਸਤੈਦੀ ਵਧਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਸਮੱਗਲਿੰਗ ਕਾਮਯਾਬ ਨਾ ਹੋ ਸਕੇ। ਇਹ ਵੀ ਪੜ੍ਹੋ : ਸਿੱਖ ਬੁੱਕ ਕਲੱਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ‘ਤੇ ਹਮਲਾ - ਗਿ. ਹਰਪ੍ਰੀਤ ਸਿੰਘ