BSF ਵਲੋਂ ਕੌਮਾਂਤਰੀ ਸਰਹੱਦ ਨੇੜੇ ਨਸ਼ੀਲੇ ਪਦਾਰਥ, ਕਾਰਤੂਸ ਤੇ ਬਾਰੂਦ ਬਰਾਮਦ
ਅੰਮ੍ਰਿਤਸਰ, 5 ਅਕਤੂਬਰ: ਅੰਮ੍ਰਿਤਸਰ 'ਚ ਸੀਮਾ ਸੁਰੱਖਿਆ ਬਲ ਨੇ ਪਿੰਡ ਭੈਰੋਪਾਲ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ੀਲੇ ਪਦਾਰਥ, ਕਾਰਤੂਸ ਅਤੇ ਬਾਰੂਦ ਬਰਾਮਦ ਕੀਤਾ ਹੈ। ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਕੰਡਿਆਲੀ ਤਾਰ ਦੇ ਪਾਰ ਤੋਂ ਕੋਈ ਚੀਜ਼ ਸੁੱਟੇ ਜਾਣ ਦੀ ਆਵਾਜ਼ ਸੁਣੀ ਸੀ। ਜਿਸ ਤੋਂ ਬਾਅਦ ਜਵਾਨਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖੇਤਾਂ ਵਿੱਚ ਇੱਕ ਪੀਲਾ ਪੈਕਟ ਦਿਖਾਈ ਦਿੱਤਾ। ਇਸ ਪੈਕੇਟ ਵਿੱਚ 4 ਪੈਕਟ ਲੁਕਾਏ ਗਏ ਸਨ। ਇਨ੍ਹਾਂ 'ਚੋਂ ਨਸ਼ੀਲੇ ਪਦਾਰਥ, ਕਾਰਤੂਸ ਅਤੇ ਬਾਰੂਦ ਬਰਾਮਦ ਹੋਇਆ ਹੈ। ਡਰੱਗ ਦਾ ਭਾਰ ਲਗਭਗ 2 ਕਿਲੋਗ੍ਰਾਮ ਨਿਕਲਿਆ ਜੋ ਕਿ ਹੈਰੋਇਨ ਹੋ ਸਕਦੀ ਹੈ, ਮਾਮਲੇ ਦੀ ਬੀਐਸਐਫ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕੁਝ ਸਮੇਂ ਵਿੱਚ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ। -PTC News