Budget 2023: ਬਜਟ ਸੈਸ਼ਨ ਦੇ ਪਹਿਲੇ ਦੋ ਦਿਨ ਨਹੀਂ ਹੋਏਗਾ ਕੋਈ Zero Hour ਜਾਂ Question Hour
Budget 2023: ਸਾਲ 2023 ਬਜਟ ਸੈਸ਼ਨ ਨੂੰ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਨੇ, ਬਜਟ ਦੇ ਪਹਿਲੇ ਦੋ ਦਿਨਾਂ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਨਾ ਤਾਂ ਕੋਈ ਜ਼ੀਰੋ ਆਵਰ ਹੋਵੇਗਾ ਅਤੇ ਨਾ ਹੀ ਪ੍ਰਸ਼ਨ ਕਾਲ ਹੋਵੇਗਾ। ਦੱਸਣਯੋਗ ਹੈ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਗਏ ਇੱਕ ਸੰਸਦੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸੈਂਟਰਲ ਹਾਲ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਸੈਸ਼ਨ ਦੇ ਦੂਜੇ ਦਿਨ 1 ਫਰਵਰੀ ਨੂੰ ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰੇਗੀ। ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਜ਼ੀਰੋ ਆਵਰ ਦੌਰਾਨ ਉਠਾਏ ਗਏ ਜ਼ਰੂਰੀ ਜਨਤਕ ਮਹੱਤਵ ਦੇ ਮਾਮਲੇ 2 ਫਰਵਰੀ 2023 ਤੋਂ ਲਏ ਜਾਣਗੇ। 2 ਫਰਵਰੀ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਹੋਵੇਗੀ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸੰਸਦ ਦੇ ਦੋਹਾਂ ਸਦਨਾਂ 'ਚ ਜਵਾਬ ਦੇਣਗੇ।
ਇਹ ਵੀ ਪੜ੍ਹੋ: Budget 2023: ਮੱਧ ਵਰਗ, ਰੁਜ਼ਗਾਰਦਾਤਾ ਨੂੰ ਬਜਟ 'ਚ ਇਨਕਮ ਟੈਕਸ ਸਲੈਬ 'ਚ ਮਿਲ ਸਕਦੀ ਹੈ ਰਾਹਤ, ਘਰ ਖਰੀਦਣ ਵਾਲਿਆਂ ਨੂੰ ਵੀ ਤੋਹਫ਼ਾ
ਬੁਲੇਟਿਨ 'ਚ ਕਿਹਾ ਗਿਆ ਹੈ ਕਿ ਬਜਟ ਸੈਸ਼ਨ ਦੋ ਹਿੱਸਿਆਂ 'ਚ ਹੋਵੇਗਾ। ਪਹਿਲਾ ਭਾਗ 13 ਫਰਵਰੀ ਤੱਕ ਚੱਲੇਗਾ। ਇਸ ਦੇ ਨਾਲ ਹੀ ਦੂਜਾ ਭਾਗ 13 ਮਾਰਚ ਦੀ ਛੁੱਟੀ ਤੋਂ ਬਾਅਦ 6 ਅਪ੍ਰੈਲ ਤੱਕ ਚੱਲੇਗਾ। ਇਸ ਦੌਰਾਨ ਵੱਖ-ਵੱਖ ਮੰਤਰਾਲਿਆਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਕੇਂਦਰੀ ਬਜਟ ਪਾਸ ਕੀਤਾ ਜਾਵੇਗਾ। ਇਸ ਦੌਰਾਨ ਸਰਕਾਰ ਵੱਲੋਂ ਹੋਰ ਵਿਧਾਨਕ ਕੰਮ ਵੀ ਕੀਤੇ ਜਾਣਗੇ।
ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਰਵਾਇਤੀ ਤੌਰ 'ਤੇ ਹੋਣ ਵਾਲੀ ਇਹ ਮੀਟਿੰਗ 30 ਜਨਵਰੀ ਨੂੰ ਬਾਅਦ ਦੁਪਹਿਰ ਸੰਸਦ ਦੀ ਐਨੈਕਸੀ ਇਮਾਰਤ ਵਿੱਚ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ 30 ਜਨਵਰੀ ਨੂੰ ਦੁਪਹਿਰ ਨੂੰ ਐਨਡੀਏ ਫਲੋਰ ਲੀਡਰਾਂ ਦੀ ਮੀਟਿੰਗ ਵੀ ਹੋਵੇਗੀ, ਜਿਸ ਨਾਲ ਫਲੋਰ ਸਹਿਯੋਗ ਲਈ ਰਣਨੀਤੀ ਉਲੀਕੀ ਜਾਵੇਗੀ।
ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਸਰਕਾਰ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਤੋਂ ਸਹਿਯੋਗ ਮੰਗੇਗੀ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਦੌਰਾਨ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਕੀਤੇ ਜਾਣ ਦੀ ਉਮੀਦ ਹੈ ਜੋ ਉਹ ਉਠਾਉਣਾ ਚਾਹੁੰਦੇ ਹਨ।
ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ ਅਤੇ ਬਜਟ ਕਾਗਜ਼ਾਂ ਦੀ ਪੜਤਾਲ ਲਈ ਇੱਕ ਮਹੀਨੇ ਦੇ ਬ੍ਰੇਕ ਨਾਲ 6 ਅਪ੍ਰੈਲ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ 2023-24 ਪੇਸ਼ ਕਰੇਗੀ।
- PTC NEWS