ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਵਿਚ ਥੋਕ ਗਿਣਤੀ 'ਚ ਤਬਾਦਲੇ
ਗਗਨਦੀਪ ਸਿੰਘ ਅਹੂਜਾ (ਪਟਿਆਲਾ, 15 ਜੁਲਾਈ): ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਵਿਚ ਥੋਕ ਗਿਣਤੀ 'ਚ ਤਬਾਦਲੇ ਕੀਤੇ ਗਏ ਹਨ। ਨਗਰ ਨਿਗਮ ਦੇ ਟਾਊਨ ਪਲੈਨਰ, ਆਰਕੀਟੈਕਟ ਡਿਵੀਜ਼ਨ, ਅਕਾਊਂਟਸ ਵਿਭਾਗ, ਸਿਵਲ ਅਤੇ ਬਿਜਲੀ ਇੰਜੀਨੀਅਰਾਂ ਆਦਿ 'ਚ ਤਬਾਦਲਿਆਂ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਨਗਰ ਨਿਗਮਾਂ ਦੇ ਸੈਨੇਟਰੀ ਇੰਸਪੈਕਟਰਾਂ ਅਤੇ ਬਿਲਡਿੰਗ ਇੰਸਪੈਕਟਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਸਥਾਨਕ ਸਰਕਾਰਾਂ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਵਲੋਂ ਜਾਰੀ ਤਬਾਦਲਿਆਂ ਦੇ ਹੁਕਮਾਂ ਵਿੱਚ ਸਾਫ ਤੌਰ ਤੇ ਲਿਖਿਆ ਗਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਹ ਆਪਣੇ ਆਪ ਨੂੰ ਮੌਜੂਦਾ ਪੋਸਟਿੰਗ ਤੋਂ ਫਾਰਗ ਸਮਝਣ ਨਵੀਂ ਨਿਯੁਕਤੀ ਤੇ ਹਾਜ਼ਰੀ ਰਿਪੋਰਟ ਤੁਰੰਤ ਭੇਜਣ। -PTC News