Wed, Nov 13, 2024
Whatsapp

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਕੌਮੀ ਝੰਡਾ

Reported by:  PTC News Desk  Edited by:  Ravinder Singh -- August 15th 2022 10:42 AM
ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਕੌਮੀ ਝੰਡਾ

ਜਲੰਧਰ : ਅੱਜ ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ ਹਨ। ਵੱਖ-ਵੱਖ ਥਾਈਂ ਆਜ਼ਾਦੀ ਦਿਹਾੜੇ ਨੂੰ ਸਮਰਿਪਤ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸਮਾਗਮ ਵਿੱਚ ਸ਼ਿਰਕਤ ਕੀਤੀ ਤੇ ਕੌਮੀ ਤਿਰੰਗਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਕੌਮੀ ਝੰਡਾਆਜ਼ਾਦੀ ਦਿਹਾੜੇ ਸਬੰਧੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆਜ਼ਾਦੀ ਦਿਹਾੜਾ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਮੂਹਿਕ ਪੀਟੀ ਸ਼ੋਅ, ਦੇਸ਼ ਭਗਤੀ ਦੇ ਗੀਤ ਅਤੇ ਵੱਖ-ਵੱਖ ਨਾਟਕ, ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ। 15 ਅਗਸਤ ਦੇ ਮੱਦੇਨਜ਼ਰ ਜਲੰਧਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਸਨ। ਲਗਭਗ 2000 ਪੁਲਿਸ ਮੁਲਾਜ਼ਮਾਂ ਨੂੰ ਸੁਰੱਖਿਆ ਪ੍ਰਬੰਧਾਂ ਲਈ ਸ਼ਹਿਰ ਵਿੱਚ ਤਾਇਨਾਤ ਕੀਤੇ ਗਏ ਸਨ। ਕਾਬਿਲੇਗੌਰ ਹੈ ਕਿ 14 ਅਗਸਤ ਨੂੰ ਗੁਰੂ ਗੋਬਿੰਦ ਸਟੇਡੀਅਮ ਨੂੰ ਸੀਲ ਕਰ ਦਿੱਤਾ ਸੀ। ਬੰਬ ਨਿਰੋਧਕ ਦਸਤੇ ਤੇ ਡਾਗ ਸਕੁਐਡ ਵੱਲੋਂ ਸਟੇਡੀਅਮ ਤੇ ਆਲੇ-ਦੁਆਲੇ ਦੇ ਕਈ ਹਿੱਸਿਆਂ ਤੋਂ ਇਲਾਵਾ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਹੋਰ ਕਈ ਹਿੱਸਿਆਂ ਵਿੱਚ ਪੁਲਿਸ ਵਿਸ਼ੇਸ਼ ਰੂਪ ਨਾਲ ਤਲਾਸ਼ੀ ਮੁਹਿੰਮ ਚਲਾਈ ਸੀ। ਇਹ ਵੀ ਪੜ੍ਹੋ : ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਇਆ ਤਿਰੰਗਾ


Top News view more...

Latest News view more...

PTC NETWORK