Fri, Mar 7, 2025
Whatsapp

ਆਜ਼ਾਦੀ ਦਿਹਾੜੇ ਝੰਡਾ ਲਹਿਰਾਉਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ

Reported by:  PTC News Desk  Edited by:  Riya Bawa -- August 15th 2022 01:12 PM
ਆਜ਼ਾਦੀ ਦਿਹਾੜੇ ਝੰਡਾ ਲਹਿਰਾਉਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ

ਆਜ਼ਾਦੀ ਦਿਹਾੜੇ ਝੰਡਾ ਲਹਿਰਾਉਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ

ਗੁਰਦਾਸਪੁਰ: ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿੱਚ ਅੱਜ 75ਵਾਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਹਨਾਂ ਨੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ ਜਿਹਨਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਸੁੱਖ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਅੱਜ ਪੂਰੇ ਪੰਜਾਬ ਵਿਚ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ। ਆਜ਼ਾਦੀ ਦਿਹਾੜੇ ਝੰਡਾ ਲਹਿਰਾਉਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪੰਜਾਬ ਦੇ ਕਿਸਾਨਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਨੇ ਅਨੇਕਾਂ ਨਜਾਇਜ਼ ਕਬਜ਼ੇ ਛੁਡਵਾਏ ਹਨ। ਗੈਂਗਸਟਰਾਂ ਨੂੰ ਠੱਲ੍ਹ ਪਾਉਣ ਲਈ ਐਂਟੀ ਗੁੰਡਾ ਟਾਸਕ ਫੋਰਸ ਦਾ ਗਠਨ ਕੀਤਾ ਹੈ ਜਿਸ ਨਾਲ ਅਨੇਕਾਂ ਹੀ ਗੈਂਗਸਟਰਾਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਗਿਆ ਹੈ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ ਜਿਹਨਾਂ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੀ ਕੰਮ ਕੀਤਾ ਜਾ ਰਿਹਾ ਤਾਂ ਜੋ ਪੰਜਾਬ ਦੇ ਬੱਚਿਆਂ ਦਾ ਭਵਿੱਖ ਉੱਜਵਲ ਹੋ ਸਕੇ। ਆਜ਼ਾਦੀ ਦਿਹਾੜੇ ਝੰਡਾ ਲਹਿਰਾਉਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਕਿਸ ਤਰ੍ਹਾਂ ਖ਼ੁਸ਼ਹਾਲ ਬਣਾਉਣਾ ਹੈ ਇਸ ਦੇ ਉੱਪਰ ਵੀ ਕੰਮ ਕੀਤਾ ਜਾ ਰਿਹਾ ਹੈ। ਅੱਜ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ, ਇਸ ਮੌਕੇ ਬੋਲਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਵਿਚ 75 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਪ੍ਰਸਾਸ਼ਨ ਵੱਲੋਂ ਕੀਤੇ ਗਏ ਵੀਆਈਪੀ ਪ੍ਰਬੰਧਾਂ ਤੇ ਕਿਹਾ ਕਿ ਇਹ ਵਿਆਈਪੀ ਕਲਚਰ ਨਹੀਂ ਸੁਰੱਖਿਆ ਦੇ ਪ੍ਰਬੰਧ ਹਨ। ਆਜ਼ਾਦੀ ਦਿਹਾੜੇ ਝੰਡਾ ਲਹਿਰਾਉਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ (ਰਵੀ ਬਕਸ਼ ਦੀ ਰਿਪੋਰਟ )   -PTC News


Top News view more...

Latest News view more...

PTC NETWORK