Thu, Dec 12, 2024
Whatsapp

ਕੈਨੇਡਾ ਤੋਂ ਪਰਤੇ ਨੌਜਵਾਨ ਦਾ ਤਰਨਤਾਰਨ 'ਚ ਗੋਲੀਆਂ ਮਾਰ ਕੇ ਕਤਲ

Reported by:  PTC News Desk  Edited by:  Jasmeet Singh -- April 24th 2022 06:23 PM
ਕੈਨੇਡਾ ਤੋਂ ਪਰਤੇ ਨੌਜਵਾਨ ਦਾ ਤਰਨਤਾਰਨ 'ਚ ਗੋਲੀਆਂ ਮਾਰ ਕੇ ਕਤਲ

ਕੈਨੇਡਾ ਤੋਂ ਪਰਤੇ ਨੌਜਵਾਨ ਦਾ ਤਰਨਤਾਰਨ 'ਚ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 24 ਅਪ੍ਰੈਲ 2022: ਪਿੰਡ ਸੋਹਾਵਾ ਦੇ 25 ਸਾਲਾ ਨੌਜਵਾਨ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੂੰ ਬੀਤੀ ਰਾਤ ਬਾਈਕ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਵੀ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਦੇ ਰਿਸ਼ਤੇਦਾਰਾਂ ਵਲੋਂ ਦਲਿਤ ਪਰਿਵਾਰ ਨਾਲ ਧੱਕਾ, ਪਿਓ-ਪੁੱਤ ਨੂੰ ਅਗਵਾ ਕਰ ਬਣਾਇਆ ਬੰਧੂਆ ਮਜ਼ਦੂਰ ਜਤਿੰਦਰਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਤੇ ਕੁਝ ਦਿਨ ਪਹਿਲਾਂ ਹੀ ਘਰ ਪਰਤਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਸ਼ਨੀਵਾਰ ਰਾਤ ਨੂੰ ਖਾਣਾ ਖਾਣ ਲਈ ਬਾਹਰ ਗਿਆ ਸੀ। ਅੱਧੀ ਰਾਤ ਕਰੀਬ ਇੱਕ ਵਜੇ ਜਦੋਂ ਉਕਤ ਨੌਜਵਾਨ ਘਰ ਪਰਤ ਰਿਹਾ ਸੀ ਤਾਂ ਭਗਵਾਨ ਪਰਸ਼ੂਰਾਮ ਚੌਕ ਨੇੜੇ ਅਣਪਛਾਤੇ ਬਾਈਕ ਸਵਾਰ ਨੌਜਵਾਨ ਨੇ ਉਸ ਦਾ ਪਿੱਛਾ ਕੀਤਾ ਅਤੇ ਗੋਲੀਆਂ ਮਾਰ ਕਤਲ ਕਰ ਦਿੱਤਾ। ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਹ ਵੀ ਪੜ੍ਹੋ: ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਪੰਜਾਬ ਪੁਲਿਸ ਨੇ ਡੇਰਾਬੱਸੀ ਤੋਂ ਕੀਤਾ ਗ੍ਰਿਫ਼ਤਾਰ ਇਲਾਕੇ ਦੇ ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਤਿੰਦਰਪਾਲ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। -PTC News


Top News view more...

Latest News view more...

PTC NETWORK