Fri, Jan 17, 2025
Whatsapp

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਦਿੱਤਾ ਸੰਦੇਸ਼!  

Reported by:  PTC News Desk  Edited by:  Joshi -- October 20th 2017 02:17 PM
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਦਿੱਤਾ ਸੰਦੇਸ਼!  

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਦਿੱਤਾ ਸੰਦੇਸ਼!  

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 'ਦੀਵਾਲੀ' ਅਤੇ 'ਬੰਦੀ ਛੋੜ ਦਿਵਸ' ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਫੇਸਬੁੱਕ 'ਤੇ ਕਿਹਾ,''ਕੈਨੇਡਾ 'ਚ ਰਹਿਣ ਵਾਲੇ ਹਿੰਦੂ, ਸਿੱਖ, ਜੈਨ ਅਤੇ ਬੋਧੀ ਧਰਮ ਦੇ ਲੋਕ ਅੱਜ ਦੀਵਾਲੀ ਅਤੇ 'ਬੰਦੀ ਛੋੜ ਦਿਵਸ' ਦੀਆਂ ਖੁਸ਼ੀਆਂ ਮਨਾ ਰਹੇ ਹਨ।  ਉਹਨਾਂ ਕਿਹਾ ਕਿ ਇਹ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਗਿਆਨ ਦੀ ਸ਼ਕਤੀ ਨਾਲ ਅਗਿਆਨਤਾ ਦੇ ਹਨ੍ਹੇਰੇ ਨੂੰ ਦੂਰ ਕਰਨ ਦੀ ਉਮੀਦ ਦਾ ਦਿਨ ਹੈ। Canadian Prime Minister Justin Trudeau : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋਫਿਰ ਉਹਨਾਂ ਕਿਹਾ ਕਿ ਇਸ ਵਾਰ ਕੈਨੇਡਾ ਆਪਣੀ 150ਵੀਂ ਵਰ੍ਹੇਗੰਢ ਮਨਾ ਰਿਹਾ ਹੈ ਜਿਸ ਕਾਰਨ ਇਹ ਦੀਵਾਲੀ ਬਹੁਤ ਖਾਸ ਹੈ । ਅਨੇਕਤਾ 'ਚ ਏਕਤਾ ਹੀ ਕੈਨੇਡਾ ਦੀ ਅਸਲੀ ਤਾਕਤ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਉਨ੍ਹਾਂ ਹਿੰਦੂ, ਸਿੱਖ, ਜੈਨ ਅਤੇ ਬੋਧੀ ਕੈਨੇਡੀਅਨਜ਼ ਦੇ ਯੋਗਦਾਨ ਅਤੇ ਮਿਹਨਤ ਬਾਰੇ ਜਾਨਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਹਰ ਰੋਜ਼ ਕੈਨੇਡਾ ਲਈ ਮਿਹਨਤ ਕਰਦੇ ਹਨ। ਮੈਂ ਕੈਨੇਡੀਅਨ ਸਰਕਾਰ ਅਤੇ ਪਤਨੀ ਸੋਫੀ ਵਲੋਂ ਸਭ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣ ਦੀਆਂ ਵਧਾਈਆਂ ਦਿੰਦਾ ਹਾਂ।'' ਇਸ ਤੋਂ ਪਹਿਲਾਂ ਜਦੋਂ ਟਰੂਡੋ ਨੇ ਦੀਵਾਲੀ ਮੁਬਾਰਕ ਕਿਹਾ ਸੀ ਤਾਂ ਲੋਕਾਂ ਨੇ ਉਹਨਾਂ ਨੂੰ ਕਿਹਾ ਸੀ ਕਿ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਹੁੰਦੀਆਂ ਹਨ ਨਾ ਕਿ ਮੁਬਾਰਕ! —PTC News


Top News view more...

Latest News view more...

PTC NETWORK