ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੂਜੀ ਵਾਰ ਹੋਏ ਕੋਰੋਨਾ ਪੌਜ਼ੀਟਿਵ
ਟੋਰਾਂਟੋ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੂਜੀ ਵਾਰ ਕੋਰੋਨਾ ਪੌਜ਼ੀਟਿਵ ਹੋਏ ਹਨ। ਉਸ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਤੋਂ ਕੁਝ ਦਿਨ ਬਾਅਦ ਆਪਣੇ ਆਪ ਨੂੰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਟਰੂਡੋ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਆਪਣੇ ਆਪ ਨੂੰ ਇੱਕ ਵਾਰ ਫਿਰ ਕੋਵਿਡ-19 ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ।
ਇਸ ਟਵੀਟ ਵਿੱਚ ਉਨ੍ਹਾਂ ਨੇ ਸਾਰਿਆਂ ਨੂੰ ਕੋਵਿਡ-19 ਵਿਰੋਧੀ ਵੈਕਸੀਨ ਲੈਣ ਦੀ ਅਪੀਲ ਕੀਤੀ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਠੀਕ ਮਹਿਸੂਸ ਕਰ ਰਹੇ ਹਨ ਅਤੇ ਇਸ ਦਾ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਟੀਕਾ ਲਗਾਇਆ ਗਿਆ ਸੀ। ਟਰੂਡੋ ਨੇ ਹਾਲ ਹੀ 'ਚ ਲਾਸ ਏਂਜਲਸ 'ਚ ਆਯੋਜਿਤ 'ਸਮਿਟ ਆਫ ਦ ਅਮੈਰੀਕਨਸ' ਸੰਮੇਲਨ 'ਚ ਬਿਡੇਨ ਅਤੇ ਹੋਰ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬਿਡੇਨ ਨੇ ਸ਼ੁੱਕਰਵਾਰ ਨੂੰ ਟਰੂਡੋ ਨਾਲ ਲਈ ਗਈ ਇੱਕ ਫੋਟੋ ਸਾਂਝੀ ਕੀਤੀ। ਇਸ ਤੋਂ ਪਹਿਲਾਂ ਜਨਵਰੀ 'ਚ ਕੈਨੇਡੀਅਨ ਪ੍ਰਧਾਨ ਮੰਤਰੀ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਸਨ। ਇਹ ਵੀ ਪੜ੍ਹੋ:ਪ੍ਰਸ਼ਾਸਨ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਵਾਉਣ ਲਈ ਵਚਨਬੱਧ: ਰਿਟਰਨਿੰਗ ਅਫ਼ਸਰ -PTC NewsI’ve tested positive for COVID-19. I’ll be following public health guidelines and isolating. I feel okay, but that’s because I got my shots. So, if you haven’t, get vaccinated - and if you can, get boosted. Let’s protect our healthcare system, each other, and ourselves. — Justin Trudeau (@JustinTrudeau) June 13, 2022