ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ : ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿੱਚ 634 ਚੁਣੇ ਗਏ ਉਮੀਦਵਾਰਾਂ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਉਮੀਦਵਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਾਜ਼ੀ ਕੀਤੀ ਤੇ ਉਨ੍ਹਾਂ ਨੂੰ ਨੌਕਰੀ ਦੇਣ ਦੀ ਮੰਗ ਰੱਖੀ। ਉਮੀਦਵਾਰਾਂ ਨੇ ਸਰਕਾਰ ਉਤੇ ਦੋਸ਼ ਲਗਾਏ ਕਿ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਸੂਚੀ ਜਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਉਤੇ ਦੋਸ਼ ਲਗਾਏ ਕਿ ਚੋਣ ਮੁਹਿੰਮ ਦੌਰਾਨ ਆਮ ਆਦਮੀ ਪਾਰਟੀ ਨੇ ਪੂਰੇ ਜ਼ੋਰ-ਸ਼ੋਰ ਨਾਲ ਕਿਹਾ ਸੀ ਕਿ ਸਾਰਿਆਂ ਨੂੰ ਰੁਜ਼ਗਾਰ ਦਿਵਾਇਆ ਜਾਵੇਗਾ। ਨੌਕਰੀ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਸਰਕਾਰ ਹੁਣ ਸੱਤਾ ਵਿੱਚ ਆ ਕੇ ਆਪਣੇ ਸਾਰੇ ਵਾਅਦੇ ਭੁੱਲ ਗਈ ਹੈ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੁਝ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਦੀ ਉਮਰ ਵੱਧ ਹੈ। ਉਹ ਹੋਰ ਨੌਕਰੀ ਲਈ ਅਪਲਾਈ ਨਹੀਂ ਕਰ ਸਕਦੇ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਧਰਨਾਕਾਰੀ ਉਮੀਦਵਾਰਾਂ ਦੀ ਹਮਾਇਤ ਵਿੱਚ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਵੀ ਆ ਗਏ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਜਲਦ ਤੋਂ ਜਲਦ ਸਾਰੀ ਪ੍ਰਕਿਰਿਆ ਪੂਰੀ ਕਰ ਕੇ ਨੌਕਰੀ ਉਤੇ ਰੱਖਿਆ ਜਾਵੇ। ਜ਼ਿਕਰਯੋਗ ਹੈ ਕਿ ਪਿਛਲੀ ਕੈਪਟਨ ਸਰਕਾਰ ਨੇ 634 ਅਸਾਮੀਆਂ ਲਈ ਨੋਟੀਫਿਕੇਸ਼ਨ ਕੱਢਿਆ ਸੀ। ਚਰਨਜੀਤ ਸਿੰਘ ਚੰਨੀ ਸਰਕਾਰ ਨੇ ਟੈਸਟ ਲਿਆ ਤੇ ਮਾਨ ਸਰਕਾਰ ਨੇ ਨਤੀਜਾ ਐਲਾਨ ਦਿੱਤਾ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਨਹੀਂ ਮਿਲ ਰਹੀ ਹੈ। ਇਹ ਵੀ ਪੜ੍ਹੋ : ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ, ਵੱਖ-ਵੱਖ ਵਿਭਾਗਾਂ ਤੋਂ ਕੱਚੇ ਮੁਲਾਜ਼ਮ ਦਾ ਮੰਗਿਆ ਡਾਟਾ, ਰੈਗੂਰਲ ਕਰਨ ਦੀ ਪ੍ਰਕਿਰਿਆ ਸ਼ੁਰੂ