Wed, Apr 16, 2025
Whatsapp

ਕੈਪਟਨ ਅਮਰਿੰਦਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ, ਆਪਣੀ ਨਵੀਂ ਪਾਰਟੀ ਦਾ ਵੀ ਕੀਤਾ ਐਲਾਨ

Reported by:  PTC News Desk  Edited by:  Riya Bawa -- November 02nd 2021 05:17 PM -- Updated: November 02nd 2021 06:35 PM
ਕੈਪਟਨ ਅਮਰਿੰਦਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ, ਆਪਣੀ ਨਵੀਂ ਪਾਰਟੀ ਦਾ ਵੀ ਕੀਤਾ ਐਲਾਨ

ਕੈਪਟਨ ਅਮਰਿੰਦਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ, ਆਪਣੀ ਨਵੀਂ ਪਾਰਟੀ ਦਾ ਵੀ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਕੈਪਟਨ ਨੇ ਆਪਣਾ ਸੱਤ ਪੰਨਿਆਂ ਦਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ ਜਿਸ ਵਿਚ ਉਨ੍ਹਾਂ ਨੇ ਇਕ ਵਾਰ ਫਿਰ ਪੰਜਾਬ ਵਿਚ 92 ਫ਼ੀਸਦ ਵਾਅਦੇ ਪੂਰੇ ਕਰਨ ਦਾ ਜ਼ਿਕਰ ਕੀਤਾ ਹੈ।

  ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਪਾਰਟੀ ਦਾ ਨਾਮ 'ਪੰਜਾਬ ਲੋਕ ਕਾਂਗਰਸ' ਹੋਏਗਾ। ਕੈਪਟਨ ਨੇ ਆਪਣਾ ਸੱਤ ਪੰਨਿਆਂ ਦਾ ਅਸਤੀਫ਼ੇ ਵਿਚ ਉਨ੍ਹਾਂ ਆਪਣੇ ਪੂਰੇ ਸਿਆਸੀ ਸਫਰ ਦਾ ਜ਼ਿਕਰ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਇਕ ਵਾਰ ਫਿਰ ਪੰਜਾਬ ਵਿਚ 92 ਫ਼ੀਸਦ ਵਾਅਦੇ ਪੂਰੇ ਕਰਨ ਦਾ ਜ਼ਿਕਰ ਕੀਤਾ ਹੈ। ਕੈਪਟਨ ਨੇ ਅਸਤੀਫੇ 'ਚ ਇਹ ਤੱਕ ਆਖਿਆ ਹੈ ਕਿ ਉਨ੍ਹਾਂ ਨੂੰ ਕਾਂਗਰਸ ਨੇ ਜਲੀਲ ਕੀਤਾ ਹੈ ਅਤੇ ਇਹ ਸਭ ਜਾਣਦੇ ਹੋਏ ਵੀ ਤੁਸੀਂ ਚੁੱਪ ਚਾਪ ਸਭ ਦੇਖਦੇ ਰਹੇ। ਇਸ ਵਿਚ ਕੈਪਟਨ ਨੇ ਨਵਜੋਤ ਸਿੱਧ 'ਤੇ ਵੀ ਵੱਡੇ ਹਮਲੇ ਬੋਲਦੇ ਹੋਏ ਸਵਾਲ ਖੜ੍ਹੇ ਕੀਤੇ ਹਨ। ਕੈਪਟਨ ਨੇ ਪਹਿਲਾਂ ਹੀ ਆਖਿਆ ਸੀ ਕਿ ਉਹ ਨਾ ਤਾਂ ਹੁਣ ਕਾਂਗਰਸ ਵਿਚ ਰਹਿਣਗੇ ਅਤੇ ਨਾ ਹੀ ਭਾਜਪਾ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਸੀ ਕਿ ਉਹ ਨਵੀਂ ਪਾਰਟੀ ਬਣਾ ਕੇ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਨਗੇ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਮੈਨੂੰ ਲਗਾਤਾਰ ਨਿੱਜੀ ਅਤੇ ਜਨਤਕ ਤੌਰ 'ਤੇ ਬੇਇੱਜ਼ਤ ਕਰਦੇ ਰਹੇ। ਮੈਂ ਉਸ ਦੇ ਪਿਤਾ ਦੀ ਉਮਰ ਦਾ ਸੀ, ਇਸ ਦੇ ਬਾਵਜੂਦ ਉਹ ਮੇਰੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ। ਸਿੱਧੂ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨ ਦੇ ਬਜਾਏ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਸਿੱਧੂ ਦਾ ਸਮਰਥਨ ਕੀਤਾ। ਉਨ੍ਹਾਂ ਹਰੀਸ਼ ਰਾਵਤ 'ਤੇ ਵੀ ਹਮਲਾ ਬੋਲਿਆ। -PTC News

Top News view more...

Latest News view more...

PTC NETWORK