ਕੈਪਟਨ ਅਮਰਿੰਦਰ ਸਿੰਘ ਨੂੰ ਰੀੜ ਦੀ ਹੱਡੀ ਦੀ ਸਰਜਰੀ ਕਰਵਾਉਣ ਪਿਛੋਂ ਹਸਪਤਾਲ 'ਚੋਂ ਮਿਲੀ ਛੁੱਟੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਬਾਅਦ ਲੰਡਨ ਦੇ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ਦੇ ਹਸਪਤਾਲ ਵਿੱਚ ਰੀੜ ਦੀ ਹੱਡੀ ਦੀ ਸਫਲ ਸਰਜਰੀ ਹੋਈ ਸੀ। ਮਹਾਰਾਣੀ ਪ੍ਰਨੀਤ ਕੌਰ ਵੀ ਲੰਡਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਨ। ਬੀਤੇ ਦਿਨੀਂ ਆਪ੍ਰੇਸ਼ਨ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦੇ ਇਕ ਨਿੱਜੀ ਕਮਰੇ ਵਿੱਚ ਭੇਜ ਦਿੱਤਾ ਗਿਆ ਸੀ ਜਿਥੋਂ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਫੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਜਾ ਕੇ ਰੀੜ ਦੀ ਹੱਡੀ ਦੀ ਸਫਲ ਸਰਜਰੀ ਕਰਵਾ ਲਈ ਹੈ। ਬੀਤੇ ਦਿਨ ਮਹਾਰਾਣੀ ਪ੍ਰਨੀਤ ਕੌਰ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਰੀੜ ਦੀ ਹੱਡੀ ਦੀ ਸਫਲ ਆਪ੍ਰੇਸ਼ਨ ਹੋਇਆ। ਜਲਦ ਹੀ ਹੀ ਛੁੱਟੀ ਮਿਲਣ ਦੀ ਸੰਭਾਵਨਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੇ ਜਲਦ ਹੀ ਪੰਜਾਬ ਵਾਪਸ ਆਉਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ : ਜੈਕਲਿਨ ਫਰਨਾਂਡੀਜ਼ ਬਿਆਨ ਦਰਜ ਕਰਵਾਉਣ ਈਡੀ ਦਫ਼ਤਰ ਪੁੱਜੀ