ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ਟਿਵ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਕੈਪਟਨ ਨੇ ਟਵੀਟ ਕੀਤਾ ਕਿ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੀਟਿਵ ਆਇਆ ਹਾਂ। ਮੈਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ ਅਤੇ ਉਹਨਾਂ ਨੇ ਕਿਹਾ ਕਿ ਮੇਰੇ ਸੰਪਰਕ ਵਿੱਚ ਆਏ ਜਿੰਨੇ ਲੋਕ ਆਏ ਹਨ ਉਹ ਆਪਣਾ ਟੈਸਟ ਕਰਵਾ ਲੈਣ। ਦੱਸ ਦੇਈਏ ਕਿ ਮੰਗਲਵਾਰ ਨੂੰ ਸਿਹਤ ਵਿਭਾਗ ਨੇ 24 ਹਜ਼ਾਰ 636 ਸੈਂਪਲਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 4,593 ਲੋਕ ਪਾਜ਼ੇਟਿਵ ਪਾਏ ਗਏ। ਸਭ ਤੋਂ ਮਾੜੀ ਸਥਿਤੀ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੀ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ਵਿੱਚ 9 ਲੋਕਾਂ ਦੀ ਮੌਤ ਵੀ ਹੋਈ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਫਿਲਹਾਲ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਰੈਲੀਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਹੋਰ ਰੈਲੀਆਂ ਕਰਨ ਦੀ ਇਜਾਜ਼ਤ ਦਿੱਤੀ ਗਈ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,94,720 ਨਵੇਂ ਮਾਮਲੇ ਸਾਹਮਣੇ ਆਏ ਹਨ ਉਥੇ ਹੀ 442 ਲੋਕਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ 60405 ਮਰੀਜ਼ਾਂ ਦੀ ਰਿਕਵਰੀ ਹੋ ਗਈ ਹੈ। ਕੋਰੋਨਾ ਵਾਇਰਸ ਦੇ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ 9,55,319 ਹੈ।ਰੋਜਾਨਾ ਦੀ ਪੌਜੀਟਿਵ ਦਰ 11.05 ਫੀਸਦੀ ਹੈ। -PTC News