ਭਵਿੱਖ ਦੀ ਰਣਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਾਂਗਾ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ , ਕਿਉਂਕਿ ਕਾਂਗਰਸ ਹਾਈ ਕਮਾਨ ਵੱਲੋਂ ਕੈਪਟਨ 'ਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਪੰਜਾਬ ਰਾਜਪਾਲ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਵੇਰੇ ਹੀ ਕਾਂਗਰਸ ਹਾਈ ਕਮਾਂਡ ਨੂੰਆਪਣੇ ਫ਼ੈਸਲੇ ਦੀ ਸੂਚਨਾ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ, ਇਸ ਕਰਕੇ ਮੈਂ ਅਸਤੀਫ਼ਾ ਦੇ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਈਕਮਾਂਡ ਨੇ ਮੇਰੀ ਕਾਰਜਸ਼ੀਲਤਾ 'ਤੇ ਸ਼ੱਕ ਕੀਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਾਈਕਮਾਂਡ ਨੂੰ ਜਿਸ 'ਤੇ ਭਰੋਸਾ ਹੈ ਕਿ ਉਸ ਨੂੰ ਮੁੱਖ ਮੰਤਰੀ ਬਣਾ ਲੈਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਵਿੱਖ ਦੀ ਰਣਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਾਂਗਾ, ਇਸ ਤੋਂ ਬਾਅਦ ਕੋਈ ਫ਼ੈਸਲਾ ਲਵਾਂਗਾ। -PTC News