ਜਗਮੀਤ ਸਿੰਘ ਪੰਜਾਬ ਬਾਰੇ ਕੁਝ ਨਹੀਂ ਜਾਣਦੇ ਅਤੇ ਸੂਚਨਾ ਬੋਰਡਾਂ 'ਤੇ ਪੰਜਾਬੀ ਕਿਤੇ ਵੀ ਲਿਖੀ ਜਾਵੇ, ਕੀ ਫਰਕ ਪੈਂਦਾ: ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨਾਂ ਨੇ ਨਵੇਂ ਵਿਵਾਦ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਨੇ ਕੈਨੇਡੀਅਨ ਲੀਡਰ ਜਗਮੀਤ ਸਿੰਘ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਬਾਰੇ ਕੁਝ ਨਹੀਂ ਜਾਣਦੇ। ਇਸ ਤੋਂ ਇਲਾਵਾ ਉਹਨਾਂ ਨੇ ਜਗਮੀਤ ਸਿੰਘ 'ਤੇ ਖਾਲਿਸਤਾਨ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾਇਆ ਹੈ।
ਪੰਜਾਬ 'ਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਦੇ ਮੁੱਦੇ 'ਤੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਸੂਚਨਾ ਬੋਰਡਾਂ 'ਤੇ ਪੰਜਾਬੀ ਕਿਤੇ ਵੀ ਲਿਖੀ ਜਾਵੇ ਕੀ ਫਰਕ ਪੈਂਦਾ ਹੈ।
ਦੱਸਣਯੋਗ ਹੈ ਕਿ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਪੰਜਾਬ 'ਚ ਸੂਚਨਾ ਬੋਰਡਾਂ 'ਤੇ ਪੰਜਾਬੀ ਨੂੰ ਤੀਸਰੇ ਥਾਂ 'ਤੇ ਲਿਖੇ ਜਾਣ 'ਤੇ ਰੋਸ ਜਤਾਇਆ ਸੀ ਅਤੇ ਕਿਹਾ ਸੀ ਕਿ ਪੰਜਾਬ ਸੂਬੇ 'ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਸਹਿਣ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਸੂਚਨਾਂ ਬੋਰਡਾਂ 'ਤੇ ਕਾਲਾ ਰੰਗ ਫੇਰ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
—PTC News