Wed, Nov 13, 2024
Whatsapp

CM ਚੰਨੀ ਦੇ ਚੌਪਰ ਨੂੰ ਉੱਡਣ ਤੋਂ ਰੋਕਣ ਲਈ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ: ਕਾਕਾ ਰਾਜਿੰਦਰ ਸਿੰਘ

Reported by:  PTC News Desk  Edited by:  Riya Bawa -- February 14th 2022 05:44 PM
CM ਚੰਨੀ ਦੇ ਚੌਪਰ ਨੂੰ ਉੱਡਣ ਤੋਂ ਰੋਕਣ ਲਈ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ: ਕਾਕਾ ਰਾਜਿੰਦਰ ਸਿੰਘ

CM ਚੰਨੀ ਦੇ ਚੌਪਰ ਨੂੰ ਉੱਡਣ ਤੋਂ ਰੋਕਣ ਲਈ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ: ਕਾਕਾ ਰਾਜਿੰਦਰ ਸਿੰਘ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਉਡਣ ਤੋਂ ਰੋਕਣ ਦੇ ਲਈ ਸਮਾਣੇ ਤੋਂ ਵਿਧਾਇਕ ਕਾਕਾ ਰਾਜਿੰਦਰ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਉੱਤੇ ਵਰ੍ਹਦਿਆਂ ਕਾਕਾ ਰਜਿੰਦਰ ਸਿੰਘ ਨੇ ਕਿਹਾ ਕਿ ਇਹ ਪਰਿਵਾਰ ਹਮੇਸ਼ਾਂ ਹੀ ਮੌਕਾਪ੍ਰਸਤ ਰਿਹਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ 5 ਪਾਰਟੀਆਂ ਬਦਲ ਚੁੱਕੇ ਹਨ। ਕਾਕਾ ਰਾਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜਿੰਨਾ ਮਾਣ ਤਾਣ ਇਸ ਪਰਿਵਾਰ ਦਾ ਕੀਤਾ ਉਹ ਸ਼ਾਇਦ ਹੀ ਕਿਸੇ ਹੋਰ ਪਰਿਵਾਰ ਦਾ ਕੀਤਾ ਹੋਵੇ, ਪਰ ਫੇਰ ਵੀ ਇਨ੍ਹਾਂ ਵੱਲੋਂ ਮੈਚ ਫਿਕਸ ਕਰ ਕੇ ਸਿਆਸਤ ਕੀਤੀ ਜਾਂਦੀ ਰਹੀ ਹੈ। CM ਚੰਨੀ ਦੇ ਚੌਪਰ ਨੂੰ ਉੱਡਣ ਤੋਂ ਰੋਕਣ ਲਈ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ: ਕਾਕਾ ਰਾਜਿੰਦਰ ਸਿੰਘ ਕਾਕਾ ਰਜਿੰਦਰ ਸਿੰਘ ਨੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਆਪਣੇ ਦਮ ਤੇ ਸਤੱਤਰ ਸੀਟਾਂ ਜਿਤਾਉਣ ਦੀ ਦਾ ਦਾਅਵਾ ਰੱਖਦੇ ਸਨ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਪਟਿਆਲਾ ਵਿਖੇ ਕਰਾਉਣੀ ਪਈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕੈਪਟਨ ਅਮਰਿੰਦਰ ਸਿੰਘ ਮੋਗਾ ਵਿਖੇ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਦੇ ਰਹੇ ਇਸੇ ਤਰੀਕੇ ਨਾਲ ਗ੍ਰਹਿ ਮੰਤਰੀ ਦੀ ਰੈਲੀ ਵੀ ਫਲਾਪ ਰਹੀ ਹੈ। Amid PM Modi's rally in Punjab, Channi's chopper denied permission to take off ਗੌਰਤਲਬ ਹੈ ਕਿ ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਨਹੀਂ ਹੋਣ ਦਿੱਤਾ। ਮੁੱਖ ਮੰਤਰੀ ਚੰਨੀ ਚੰਡੀਗੜ੍ਹ 'ਚ ਹਨ ਪਰ CM ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਹੁਣ ਮਿਲ ਗਈ ਸੀ। ਚੰਨੀ ਸੁਜਾਨਪੁਰ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੌਪਰ ਨੂੰ ਉੱਡਣ ਦੀ ਮਨਜ਼ਰੂੀ ਨਹੀਂ ਮਿਲ ਸਕੀ ਸੀ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਕਰੀਬ ਇਕ ਘੰਟਾ ਹੈਲੀਪੇਡ 'ਤੇ ਫਸੇ ਰਹੇ। ਦੱਸਣਯੋਗ ਹੈ ਕਿ ਅੱਜ ਹੁਸ਼ਿਆਰਪੁਰ 'ਚ ਰਾਹੁਲ ਗਾਂਧੀ ਦੀ ਰੈਲੀ ਹੈ ਜਿੱਥੇ ਮੁੱਖ ਮੰਤਰੀ ਚੰਨੀ ਨੇ ਵੀ ਪੁੱਜਣਾ ਸੀ ਪਰ ਉਨ੍ਹਾਂ ਦਾ ਚੌਪਰ ਉੱਡ ਨਹੀਂ ਸਕਿਆ। Amid PM Modi's rally in Punjab, Channi's chopper denied permission to take off ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਰਾਹੁਲ ਗਾਂਧੀ ਦੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਸਨ। CM ਚੰਨੀ ਦੇ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਉਨ੍ਹਾਂ ਦੀ ਵੀ.ਵੀ.ਆਈ.ਪੀ ਮੂਵਮੈਂਟ ਕਾਰਨ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਰਿਪੋਰਟ:  (ਗਗਨਦੀਪ ਅਹੂਜਾ) ਇਹ ਵੀ ਪੜ੍ਹੋ: CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕਾਰਨ -PTC News


Top News view more...

Latest News view more...

PTC NETWORK