ਕੈਪਟਨ ਨੇ ਪੰਜਾਬ ਦੇ 5 ਸਾਲ ਬਰਬਾਦ ਕੀਤੇ: ਸੁਖਬੀਰ ਸਿੰਘ ਬਾਦਲ
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਨੇ ਘਨੌਰ ਵਿੱਚ ਰੈਲੀ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੈਪਟਨ ਨੂੰ 5 ਸਾਲ ਦੇ ਕੇ ਪੰਜਾਬ ਨੇ ਬਰਬਾਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੀਆਂ ਸਕੀਮਾਂ ਅਸੀਂ ਲੈ ਕੇ ਆਏ ਸਨ ਉਹ ਸਕੀਮਾਂ ਕਾਂਗਰਸ ਨੇ ਬੰਦ ਕਰ ਦਿੱਤੀਆ ਹਨ।ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਸੇਵਾ ਕੇਂਦਰ ਬੰਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਨੇ ਸਕਾਲਰਸ਼ਿਪ ਬੰਦ ਕਰ ਦਿੱਤੀ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਪੰਜ ਸਾਲ ਬਰਬਾਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਦਾ ਦਿੱਲੀ ਮਾਡਲ ਨੂੰ ਤੁਸੀ ਜਾਣਦੇ ਨਹੀਂ ਉੱਥੇ ਮੋਟਰਾ ਦੇ ਬਿੱਲ ਲੱਗੇ ਹੋਏ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਪੰਜਾਬ ਦੀ ਪਾਰਟੀ ਹੈ। ਇਹ ਪੰਜਾਬ ਦੇ ਲੋਕਾਂ ਦੇ ਖੂਨ ਨਾਲ ਬਣੀ ਹੋਈ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਤੁਸੀ ਕੇਜਰੀਵਾਲ ਦੀ ਪਾਰਟੀ ਨੂੰ ਮੌਕਾ ਦੇਣ ਦੀ ਗਲਤੀ ਨਾ ਕਰਨੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਕ ਸੰਗਰੂਰ ਹੀ ਹੈ ਜਿੱਥੇ ਝਾੜੂ ਹੈ ਪਰ ਉਹ ਵੀ ਇਕ ਦੋ ਹਲਕਿਆ ਵਿੱਚ ਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜੋ ਕਿਹਾ ਉਹ ਸਕੀਮਾਂ ਪੰਜਾਬ ਵਿੱਚ ਸਕੀਮਾਂ ਲੈ ਕੇ ਆਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਸ਼ਗਨ ਸਕੀਮ 75000 ਰੁਪਏ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਵਿੱਚ ਨੀਲੇ ਕਾਰਡ ਬਣਾਏ ਜਾਣਗੇ। ਨੀਲੇ ਕਾਰਡ ਵਾਲੇ ਘਰ ਦੀ ਮਾਲਕਣ ਦੇ ਖਾਤੇ ਵਿੱਚ 2000 ਹਜ਼ਾਰ ਰੁਪਏ ਆਇਆ ਕਰੇਗਾ। ਸਰਕਾਰ ਆਉਣ ਤੇ ਪਹਿਲੇ 800 ਯੂਨਿਤ ਮੁਫਤ ਦਿੱਤੇ ਜਾਣਗੇ। ਗਰੀਬਾਂ ਨੂੰ 5-5 ਮਰਲੇ ਦੇ ਪਲਾਂਟ ਦਿੱਤੇ ਜਾਣਗੇ। ਹਰ ਵਿਧਾਨ ਸਭਾ ਹਲਕੇ ਵਿੱਚ 5 ਹਜ਼ਾਰ ਮਕਾਨ ਬਣਾਏ ਜਾਂਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਨੀਤੀ ਵਿੱਚ ਅਜਿਹਾ ਸੁਧਾਰ ਕੀਤਾ ਜਾਵੇਗਾ। ਹਰ ਹਲਕੇ ਵਿੱਚ ਵੱਡੇ ਸਰਕਾਰੀ ਸਕੂਲ ਬਣਾਏ ਜਾਣਗੇ। ਕਿਸਾਨਾਂ ਲਈ ਡੀਜ਼ਲ ਸਸਤਾ ਕੀਤਾ ਜਾਵੇਗਾ ਅਤੇ ਜਿਹੜੇ ਕਿਸਾਨਾਂ ਕੋਲ ਮੋਟਰਾਂ ਦੇ ਕੁਨੈਕਸ਼ਨ ਨਹੀਂ ਹਨ ਉਨ੍ਹਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੇ ਸਿਸਟਮ ਨੂੰ ਬਦਲਿਆ ਜਾਵੇਗਾ। ਇਹ ਵੀ ਪੜ੍ਹੋ:ਕੌਣ ਬਣੇਗਾ ਪੰਜਾਬ ਦਾ ਸਰਦਾਰ?