Wed, Nov 13, 2024
Whatsapp

ਮੋਹਾਲੀ ਬਲਾਸਟ ਤੋਂ ਬਾਅਦ ਕੈਪਟਨ ਨੇ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਦਿੱਤੀ ਚੇਤਾਵਨੀ

Reported by:  PTC News Desk  Edited by:  Riya Bawa -- May 10th 2022 04:27 PM
ਮੋਹਾਲੀ ਬਲਾਸਟ ਤੋਂ ਬਾਅਦ ਕੈਪਟਨ ਨੇ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਦਿੱਤੀ ਚੇਤਾਵਨੀ

ਮੋਹਾਲੀ ਬਲਾਸਟ ਤੋਂ ਬਾਅਦ ਕੈਪਟਨ ਨੇ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਦਿੱਤੀ ਚੇਤਾਵਨੀ

ਚੰਡੀਗੜ੍ਹ: ਮੋਹਾਲੀ ਬਲਾਸਟ ਦੇ ਮਾਮਲੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ। ਬੀਤੇ ਦਿਨੀ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਿਛਲੇ ਕੁਝ ਦਿਨਾਂ ਦੌਰਾਨ ਆਰਡੀਐਕਸ ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥਾਂ ਜ਼ਬਤ ਹੋਣ ਅਤੇ ਕੁਝ ਸ਼ੱਕੀਆਂ ਦੀ ਗ੍ਰਿਫਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ। Capt. Amarinder Singh, Mohali  blast, Mohali intelligence office, Punjabi news ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਆਈਐਸਆਈ ਦੇ ਮਨਸੂਬਿਆਂ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਬਾਰੇ ਆਪਣੇ ਇਰਾਦਿਆਂ ਨੂੰ ਕਦੇ ਨਹੀਂ ਛੱਡਿਆ ਅਤੇ ਜੋ ਵੀ ਮੌਕਾ ਮਿਲੇਗਾ ਉਸ ਦਾ ਉਹ ਹਮੇਸ਼ਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਨੇ ਆਈਐਸਆਈ ਦੁਆਰਾ ਵਿਨਾਸ਼ਕਾਰੀ ਗਤੀਵਿਧੀਆਂ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੇ ਪ੍ਰਬੰਧਾ 'ਤੇ ਵੀ ਚਿੰਤਾ ਜ਼ਾਹਰ ਕੀਤੀ। Capt. Amarinder Singh, Mohali  blast, Mohali intelligence office, Punjabi news ਇਹ ਵੀ ਪੜ੍ਹੋ: ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ ਉਨ੍ਹਾਂ ਨੇ ਦੱਸਿਆ ਕਿ ਇੱਥੇ ਹੋਰ ਹਥਿਆਰ ਆਉਣ ਅਤੇ ਹੋਰ ਲੋਕਾਂ ਦੇ ਇਸ ਪੰਜਾਬ ਵਿਰੋਧੀ ਜਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਪਛਾਣ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪੰਜਾਬ ਦੀ ਨਵੀਂ ਸਰਕਾਰ ਦੀ ‘ਅਣਤਜਰਬੇਕਾਰਤਾ’ ਵਿਰੁੱਧ ਵੀ ਸੁਚੇਤ ਕੀਤਾ ਅਤੇ ਇਸ ਨੂੰ ਕੇਂਦਰ ਸਰਕਾਰ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ। Capt. Amarinder Singh, Mohali  blast, Mohali intelligence office, Punjabi news “ਸੂਬਾ ਸਰਕਾਰ ਨੂੰ ਹਰ ਸੰਭਵ ਕਦਮ ਚੁੱਕਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਬਚਾਉਣ ਲਈ ਹਰ ਕਿਸੇ ਦਾ ਸਹਿਯੋਗ ਲੈਣਾ ਚਾਹੀਦਾ ਹੈ”, ਉਨ੍ਹਾਂ ਕਿਹਾ, “ਪੰਜਾਬ ਪਹਿਲਾਂ ਹੀ ਭਾਰੀ ਕੀਮਤ ਚੁਕਾਉਣ ਤੋਂ ਬਾਅਦ ਹੁਣ ਗੜਬੜ ਦੇ ਇੱਕ ਹੋਰ ਪੜਾਅ ਨੂੰ ਬਰਦਾਸ਼ਤ ਨਹੀਂ ਕਰ ਸਕਦਾ”। -PTC News


Top News view more...

Latest News view more...

PTC NETWORK