PRTC ਬੱਸ ਤੇ ਕਾਰ ਦੀ ਆਹਮੋ ਸਾਹਮਣੇ ਹੋਈ ਟੱਕਰ, ਕਾਰ ਚਾਲਕ ਦੀ ਮੌਤ
ਪਟਿਆਲਾ: ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ।ਪਟਿਆਲਾ ਨਾਭਾ ਰੋਡ ਸਥਿਤ ਪਿੰਡ ਰੌਣੀ ਵਿਖੇ ਪੀਆਰਟੀਸੀ ਬੱਸ ਤੇ ਕਾਰ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਟੱਕਰ ਦੌਰਾਨ ਕਾਰ ਸਵਾਰ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪੁੱਜੀ ਥਾਣਾ ਸੈਂਚੁਰੀ ਇਨਕਲੇਵ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਪਛਾਣ ਰਿਪੁਦਮਨ ਸਿੰਘ ਵਾਸੀ ਪ੍ਰਤਾਪ ਨਗਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੀ ਜਾਂਚ ਕਰੇ ਚੌਕੀ ਸੈਂਚੁਰੀ ਇਨਕਲੇਵ ਦੇ ਏਐਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰੌਣੀ ਵਿਖੇ ਐਨੀਮਲ ਹਸਬੈਂਡਰੀ ਦਫ਼ਤਰ ਸਾਹਮਣੇ ਪੀਆਰਟੀਸੀ ਬੱਸ ਤੇ ਕਾਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਹੈ। ਇਹ ਵੀ ਪੜ੍ਹੋ:ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲੁਧਿਆਣਾ ਦੇ ਮਾਲ 'ਚ ਲੁਕੇ 5 ਗੈਂਗਸਟਰ ਗ੍ਰਿਫਤਾਰ ਇਸ ਦੌਰਾਨ ਕਾਰ ਨੂੰ ਅੱਗ ਵੀ ਲੱਗ ਗਈ ਹੈ ਹਾਲਾਂਕਿ ਇਸ ਦੌਰਾਨ ਮੌਕੇ ਤੇ ਖੜ੍ਹੇ ਲੋਕਾਂ ਵੱਲੋਂ ਅੱਗ ਨੂੰ ਬੁਝਾ ਦਿੱਤਾ ਗਿਆ ਸੀ। ਜਦੋਂਕਿ ਕਾਰ ਸਵਾਰ ਨੇ ਉਦੋਂ ਤੱਕ ਦਮ ਤੋੜ ਦਿੱਤਾ ਸੀ। ਉਸ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਕਾਰ 'ਚ ਫਸੇ ਵਿਅਕਤੀ ਦੀ ਲਾਸ਼ ਨੂੰ ਕੱਢ ਲਿਆ ਗਿਆ ਹੈ ਤੇ ਵਿਅਕਤੀ ਵੱਲੋਂ ਮਿਲੇ ਪਛਾਣ ਪੱਤਰਾਂ ਤੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। (ਗਗਨਦੀਪ ਆਹੂਜਾ ਦੀ ਰਿਪੋਰਟ) -PTC News