ਮਾਮਲਾ ਏਐਸਆਈ ਦੀ ਮੌਤ ਦਾ : ਪੀੜਤ ਪਰਿਵਾਰ ਨੇ ਸਿਵਲ ਹਸਪਤਾਲ ਦੇ ਬਾਹਰ ਦਿੱਤਾ ਧਰਨਾ
ਜਲੰਧਰ : ਬੀਤੇ ਦਿਨ ਜਲੰਧਰ 'ਚ ਇਕ ਪੁਲਿਸ ਅਧਿਕਾਰੀ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ ਸੀ। ਮਰਨ ਤੋਂ ਪਹਿਲਾਂ ਏਐਸਆਈ ਨੇ ਇੱਕ ਵੀਡੀਓ ਬਣਾਈ ਸੀ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ ਏਸੀਪੀ ਤੋਂ ਪਰੇਸ਼ਾਨ ਹੋ ਕੇ ਮਰਨ ਜਾ ਰਿਹਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਉਤੇ ਮੰਗਲਵਾਰ ਨੂੰ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਰਿਸ਼ਤੇਦਾਰਾਂ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ। ਪੁਲਿਸ ਉਤੇ ਵੀ ਇਸ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਹਨ। ਧਰਨੇ ਕਾਰਨ ਲੰਮਾ ਜਾਮ ਲੱਗਾ ਰਿਹਾ। ਪੀੜਤ ਪਰਿਵਾਰ ਨੇ ਮਾਮਲੇ ਚ ਨਾਮਜ਼ਦ ਏਸੀਪੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਗਰਮੀ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਿਵਲ ਹਸਪਤਾਲ ਅੱਗੇ ਧਰਨਾ ਲੱਗਣ ਕਾਰਨ ਸ਼ਹਿਰ ਵਿੱਚ ਲੰਮਾ ਜਾਮ ਲੱਗ ਗਿਆ ਅਤੇ ਲੋਕ ਕਾਫੀ ਪਰੇਸ਼ਾਨ ਹੋਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਥਾਣਾ ਡਿਵੀਜ਼ਨ ਨੰਬਰ ਸੱਤ ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਏਐਸਆਈ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਜਲੰਧਰ ਦੇ ਡਿਵੀਜ਼ਨ ਨੰਬਰ ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਸ਼ੱਕੀ ਹਾਲਾਤ ਵਿੱਚ ਦੇਰ ਰਾਤ ਗੋਲ਼ੀ ਚੱਲਣ ਨਾਲ ਏਐਸਆਈ ਦੀ ਮੌਤ ਹੋ ਗਈ ਸੀ। ਮ੍ਰਿਤਕ ਏਐੱਸਆਈ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਸੀ ਜੋ ਕਿ ਲੰਬਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਸੀ। ਮ੍ਰਿਤਕ ਏਐਸਆਈ ਸਵਰਨ ਸਿੰਘ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਸੀ ਕਿ ਸਵਰਨ ਸਿੰਘ ਨੂੰ ਤੰਗ ਕੀਤਾ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਸਵਰਨ ਸਿੰਘ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਭੇਜੀ ਸੀ। ਏਐਸਆਈ ਸਵਰਨ ਸਿੰਘ ਏਸੀਪੀ ਨਾਰਥ ਦਾ ਡਰਾਈਵਰ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਸੀ। ਇਹ ਵੀ ਪੜ੍ਹੋ : ਸ਼ਾਇਰਾ ਡਾ. ਸੁਲਤਾਨਾ ਬੇਗਮ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸਸਕਾਰ