ਮਨੀਸ਼ ਸਿਸੋਦੀਆ ਤੋਂ CBI ਦੀ ਪੁੱਛਗਿੱਛ ਅੱਜ, CM ਕੇਜਰੀਵਾਲ ਨੇ ਕਿਹਾ- ਗ੍ਰਿਫ਼ਤਾਰੀ ਦੀ ਤਿਆਰੀ
Delhi Excise Policy: ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸਿਸੋਦੀਓ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ। ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਲਈ ਰਵਾਨਾ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਸਿਸੋਦੀਆ ਨੇ ਪਹਿਲਾਂ ਕਿਹਾ ਕਿ ਉਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ। ਘਰ ਵਿੱਚ ਰੇਡ ,ਪਿੰਡ ਵਿੱਚ ਰੇਡ ਪਰ ਕੁਝ ਨਹੀਂ ਮਿਲਿਆ। ਇਸ ਪੂਰੇ ਮਾਮਲੇ ਨੂੰ ਫਰਜ਼ੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਮੈਨੂੰ ਜੇਲ੍ਹ 'ਚ ਡੱਕ ਰਹੇ ਹਨ ਤਾਂ ਜੋ ਮੈਂ ਗੁਜਰਾਤ ਨਾ ਜਾ ਸਕਾਂ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਸਕੂਲ ਦੀ ਹਾਲਤ ਖ਼ਰਾਬ ਹੈ। ਨੌਜਵਾਨ ਬੇਰੁਜ਼ਗਾਰ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ, ਇਸ ਲਈ ਉਹ ਮੈਨੂੰ ਜੇਲ੍ਹ ਵਿੱਚ ਡੱਕ ਦੇਣਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਆਮ ਆਦਮੀ ਹੀ ਲੜ ਰਿਹਾ ਹੈ। ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ- ਮਨੀਸ਼ ਦੇ ਘਰ ਛਾਪੇਮਾਰੀ 'ਚ ਕੁਝ ਨਹੀਂ ਮਿਲਿਆ, ਬੈਂਕ ਦੇ ਲਾਕਰ 'ਚੋਂ ਕੁਝ ਨਹੀਂ ਮਿਲਿਆ। ਉਨ੍ਹਾਂ ਖਿਲਾਫ ਦਰਜ ਕੇਸ ਪੂਰੀ ਤਰ੍ਹਾਂ ਝੂਠਾ ਹੈ, ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਪਿਆ। ਉਸ ਨੂੰ ਰੋਕਣ ਲਈ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਚੋਣ ਪ੍ਰਚਾਰ ਨਹੀਂ ਰੁਕੇਗਾ। ਗੁਜਰਾਤ ਦਾ ਹਰ ਵਿਅਕਤੀ ਅੱਜ "ਆਪ" ਦਾ ਪ੍ਰਚਾਰ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਘਰ ਤੋਂ ਤਿਲਕ ਲਗਾ ਕੇ, ਮਠਿਆਈ ਖਾ ਕੇ ਅਤੇ ਮੁਸਕਰਾਉਂਦੇ ਹੋਏ ਸੀਬੀਆਈ ਦਫ਼ਤਰ ਲਈ ਰਵਾਨਾ ਹੋਏ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ। ਦੂਜੇ ਪਾਸੇ ਹੰਗਾਮਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੀਬੀਆਈ ਹੈੱਡਕੁਆਰਟਰ ਨੇੜੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।मनीष के घर रेड में कुछ नहीं मिला, बैंक लॉकर में कुछ नहीं मिला। उन पर केस बिलकुल फ़र्ज़ी है उन्हें चुनाव प्रचार के लिए गुजरात जाना था। उसे रोकने के लिए उन्हें गिरफ़्तार कर रहे हैं पर चुनाव प्रचार रुकेगा नहीं। गुजरात का हर व्यक्ति आज “आप” का प्रचार कर रहा है। — Arvind Kejriwal (@ArvindKejriwal) October 17, 2022
ਇੰਨਾ ਹੀ ਨਹੀਂ, ਮਨੀਸ਼ ਸਿਸੋਦੀਆ ਦੇ ਘਰ ਦੇ ਆਲੇ-ਦੁਆਲੇ ਵਰਕਰਾਂ ਨੂੰ ਇਕੱਠਾ ਨਾ ਕਰਨ, ਇਸ ਲਈ ਧਾਰਾ 144 ਲਗਾਈ ਗਈ ਹੈ। ਪੁਲਿਸ ਨੇ ਸੀਬੀਆਈ ਹੈੱਡਕੁਆਰਟਰ ਨੂੰ ਜਾਣ ਵਾਲੇ ਦੋਵੇਂ ਰਸਤਿਆਂ ’ਤੇ ਬੈਰੀਕੇਡ ਲਾ ਦਿੱਤੇ ਹਨ। ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਰਧ ਸੈਨਿਕ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਜਾ ਰਹੇ ਹਨ। -PTC Newsमाता जी का आशीर्वाद लेकर CBI हेडक्वार्टर जाते हुए | LIVE https://t.co/PW2lFX87UZ
— Manish Sisodia (@msisodia) October 17, 2022