Wed, Nov 13, 2024
Whatsapp

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੀ ਛਾਪੇਮਾਰੀ

Reported by:  PTC News Desk  Edited by:  Ravinder Singh -- August 19th 2022 09:12 AM -- Updated: August 19th 2022 10:58 AM
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੀ ਛਾਪੇਮਾਰੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੀ ਛਾਪੇਮਾਰੀ

ਨਵੀਂ ਦਿੱਲੀ : ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਉਤੇ ਸੀਬੀਆਈ ਨੇ ਅੱਜ ਛਾਪੇਮਾਰੀ ਕੀਤੀ। ਮਨੀਸ਼ ਸਿਸੋਦੀਆ ਨੇ ਖੁਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਨਸ਼ਰ ਕੀਤੀ। ਉਨ੍ਹਾਂ ਟਵੀਟ ਕੀਤਾ ਕਿ ਸੀਬੀਆਈ ਦਾ ਨਿੱਘਾ ਸਵਾਗਤ ਹੈ। ਅਸੀਂ ਬਹੁਤ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੀ ਛਾਪੇਮਾਰੀਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਕੇਂਦਰੀ ਖੁਫੀਆ ਬਿਊਰੋ (ਸੀਬੀਆਈ) ਦੇ ਛਾਪੇਮਾਰੀ ਨੂੰ "ਮੰਦਭਾਗਾ" ਕਰਾਰ ਦਿੱਤਾ ਅਤੇ ਕਿਹਾ ਕਿ "ਦੇਸ਼ ਲਈ ਚੰਗਾ ਕੰਮ ਕਰਨ ਵਾਲਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ"। ਹਿੰਦੀ ਵਿੱਚ ਇੱਕ ਟਵੀਟ ਵਿੱਚ, ਸਿਸੋਦੀਆ ਨੇ ਕਿਹਾ ਕਿ ਸੀਬੀਆਈ ਦੇ ਅਧਿਕਾਰੀਆਂ ਦਾ ਸਵਾਗਤ ਹੈ ਅਤੇ ਉਹ ਜਾਂਚ ਏਜੰਸੀ ਨੂੰ ਹਰ ਕਦਮ ਵਿੱਚ ਸਹਿਯੋਗ ਦੇਣਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਉਨ੍ਹਾਂ ਨੇ ਕਿਹਾ ਕਿ ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ ਹਨ ਅਤੇ ਅੱਜ ਤੱਕ ਕੁਝ ਵੀ ਸਾਬਤ ਨਹੀਂ ਹੋਇਆ। ਇਸ ਮਾਮਲੇ ਵਿੱਚ ਵੀ ਕੁਝ ਨਹੀਂ ਆਵੇਗਾ। ਭਲਾਈ ਦੇ ਕਾਰਜ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਦਿੱਲੀ ਵਿੱਚ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਨਿਰਾਸ਼ ਹਨ। ਇਸ ਲਈ ਉਨ੍ਹਾਂ ਨੇ ਦਿੱਲੀ ਦੇ ਸਿਹਤ ਤੇ ਸਿੱਖਿਆ ਮੰਤਰੀਆਂ ਵਿਰੁੱਧ ਸਾਜ਼ਿਸ਼ ਰਚੀ ਹੈ ਤਾਂ ਜੋ ਚੰਗੇ ਕੰਮ ਨੂੰ ਰੋਕਿਆ ਜਾ ਸਕੇ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲਾਏ ਗਏ ਹਨ। ਅਦਾਲਤ ਵਿੱਚ ਸੱਚਾਈ ਸਾਹਮਣੇ ਆ ਜਾਵੇਗੀ।

ਜਾਣਕਾਰੀ ਅਨੁਸਾਰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਦਿੱਲੀ ਅਤੇ ਛੇ ਹੋਰ ਰਾਜਾਂ ਵਿੱਚ 21 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਸੂਤਰਾਂ ਅਨੁਸਾਰ ਸੀਬੀਆਈ ਨੇ ਸਿਸੋਦੀਆ ਦੀ ਰਿਹਾਇਸ਼ ਉਤੇ ਛਾਪੇਮਾਰੀ ਕਰ ਕੇ ਪੁੱਛਗਿੱਛ ਕੀਤੀ ਤੇ ਦਸਤਾਵੇਜ਼ ਦੀ ਘੋਖ ਕੀਤੀ। ਛਾਪੇਮਾਰੀ ਉਪਰ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵਿੱਟਰ 'ਤੇ ਕਿਹਾ ਕਿ ਕੁਝ ਨਹੀਂ ਨਿਕਲੇਗਾ। ਉਸੇ ਦਿਨ ਜਦੋਂ ਅਮਰੀਕਾ ਦੇ ਸਭ ਤੋਂ ਮਸ਼ਹੂਰ ਅਖਬਾਰ NYT ਨੇ ਦਿੱਲੀ ਦੇ ਮਾਡਲ ਦੀ ਸ਼ਲਾਘਾ ਕੀਤੀ ਹੈ ਅਤੇ ਮਨੀਸ਼ ਸਿਸੋਦੀਆ ਦੀ ਫੋਟੋ ਨੂੰ ਪਹਿਲੇ ਪੰਨੇ ਉਤੇ ਪ੍ਰਕਾਸ਼ਤ ਕੀਤਾ ਹੈ। ਕੇਂਦਰ ਨੇ ਸੀਬੀਆਈ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਭੇਜ ਦਿੱਤਾ ਹੈ। ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ ਅਤੇ ਜਾਂਚ ਵਿੱਚ ਸਹਿਯੋਗ ਕਰਾਂਗੇ। ਪਹਿਲਾਂ ਵੀ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਨਹੀਂ ਮਿਲਿਆ। ਹੁਣ ਵੀ ਕੁਝ ਨਹੀਂ ਮਿਲੇਗਾ। ਕਾਬਿਲੇਗੌਰ ਹੈ ਕਿ ਸੀਬੀਆਈ ਨੇ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਸ਼ਰਾਬ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਹੈ। ਇਹ ਵੀ ਪੜ੍ਹੋ : ਆਮ ਆਦਮੀ ਕਲੀਨਿਕ ਦੇ ਡਾਕਟਰ ਨੇ ਤਿੰਨ ਦਿਨਾਂ ਮਗਰੋਂ ਹੀ ਦਿੱਤਾ ਅਸਤੀਫ਼ਾ

Top News view more...

Latest News view more...

PTC NETWORK