CBSE, ICSE Exams 2022: ਆਫਲਾਈਨ ਹੀ ਹੋਣਗੀਆਂ ਬੋਰਡ ਪ੍ਰੀਖਿਆਵਾਂ, SC ਨੇ ਪਟੀਸ਼ਨ ਕੀਤੀ ਰੱਦ
CBSE, ICSE Exams 2022: ਸੁਪਰੀਮ ਕੋਰਟ ਨੇ ਫੈਸਲਾ ਲਿਆ ਹੈ ਕਿ ਸੀ.ਬੀ.ਐੱਸ.ਈ. ਅਤੇ ਸੀ.ਆਈ.ਐੱਸ.ਸੀ.ਈ. ਟਰਮ 1 ਬੋਰਡ ਪ੍ਰੀਖਿਆ 2022 ਹੁਣ ਸਿਰਫ਼ ਆਫਲਾਈਨ ਹੀ ਕਾਰਵਾਈ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਪ੍ਰੀਖਿਆ ਦੇਣ ਦਾ ਵਿਕਲਪ ਨਹੀਂ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਸੀਬੀਐਸਈ ਦੀ ਟਰਮ 1 ਬੋਰਡ ਪ੍ਰੀਖਿਆਵਾਂ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀਆਂ ਹਨ ਜਦਕਿ ਸੀਆਈਐਸਸੀਈ ਦੀ ਬੋਰਡ ਪ੍ਰੀਖਿਆ ਦਾ ਸਮੈਸਟਰ -1 22 ਨਵੰਬਰ ਤੋਂ ਸ਼ੁਰੂ ਹੋਵੇਗਾ। ਦੱਸ ਦੇਈਏ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਛੇ ਵਿਦਿਆਰਥੀਆਂ ਦੁਆਰਾ ਦਾਇਰ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਅਤੇ ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (ਸੀਆਈਐਸਸੀਈ) ਨੂੰ ਟਰਮ 1 ਦੀ ਪ੍ਰੀਖਿਆ ਹਾਈਬ੍ਰਿਡ ਮੋਡ ਵਿੱਚ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਖਾਰਜ ਕਰਦੇ ਹੋਏ ਅਦਾਲਤ ਨੇ ਕੀ ਕਿਹਾ- SC ਨੇ ਹਾਈਬ੍ਰਿਡ ਪ੍ਰੀਖਿਆ ਕਰਵਾਉਣ ਤੋਂ ਕੀਤਾ ਇਨਕਾਰ - ਪ੍ਰੀਖਿਆ ਮੋਡ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ - ਪ੍ਰੀਖਿਆ ਸਿਰਫ ਔਫਲਾਈਨ ਮੋਡ ਵਿੱਚ ਹੋਵੇਗੀ ਅਦਾਲਤ ਨੇ ਕਿਹਾ ਕਿ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ, ਇਸ ਪੜਾਅ 'ਤੇ ਪ੍ਰੀਖਿਆ ਨੂੰ ਵਿਗਾੜਨਾ ਉਚਿਤ ਨਹੀਂ ਹੋਵੇਗਾ। ਸੀਬੀਐਸਈ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਏਐਮ ਖਾਨਵਿਲਕਰ ਅਤੇ ਸੀਟੀ ਰਵੀਕੁਮਾਰ ਦੀ ਬੈਂਚ ਨੂੰ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਆਫਲਾਈਨ ਮੋਡ ਰਾਹੀਂ ਕਰਵਾਉਣ ਲਈ ਸਾਰੀਆਂ ਸਾਵਧਾਨੀਆਂ ਵਰਤੀਆਂ ਗਈਆਂ ਹਨ ਅਤੇ ਪ੍ਰੀਖਿਆ ਕੇਂਦਰਾਂ ਦੀ ਗਿਣਤੀ 6,500 ਤੋਂ ਵਧਾ ਕੇ 15,000 ਕਰ ਦਿੱਤੀ ਗਈ ਹੈ। -PTC News