ਕੇਂਦਰ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਾ ਐਲਾਨ
ਸ੍ਰੀ ਅੰਮ੍ਰਤਿਸਰ ਸਾਹਿਬ, 3 ਜੂਨ: ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ। ਇਹ ਵੀ ਪੜ੍ਹੋ: ਫਤਿਹਾਬਾਦ ਨਾਲ ਜੁੜਨ ਲੱਗੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਤਾਰ, ਹਿਰਾਸਤ 'ਚ ਲਏ ਦੋ ਨੌਜਵਾਨ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਫ਼ੈਸਲੇ ਤਹਿਤ ਸੂਬਾ ਸਰਕਾਰ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵੀ ਹੋਰਨਾਂ ਲੋਕਾਂ ਵਾਂਗ ਘਟਾ ਦਿੱਤੀ ਗਈ ਸੀ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਹ ਸੁਰੱਖਿਆ ਨਹੀਂ ਮੰਗੀ ਹੈ ਸਗੋਂ ਕੇਂਦਰ ਸਰਕਾਰ ਨੇ ਆਪਣੇ ਮੁਲਾਂਕਣ ਦੇ ਆਧਾਰ 'ਤੇ ਇਹ ਫ਼ੈਸਲਾ ਲਿਆ ਹੈ। ਇਹ ਵੀ ਦੱਸਣਯੋਗ ਹੈ ਕਿ ਸਿੰਘ ਸਾਹਿਬ ਨੂੰ ਇਸ ਸੰਬੰਧ ਵਿਚ ਕੋਈ ਜਾਣਕਾਰੀ ਵੀ ਨਹੀਂ ਸੀ। ਸੂਬਾ ਸਰਕਾਰ ਵੱਲੋਂ ਜਥੇਦਾਰ ਸਾਹਿਬ ਦੀ ਸੁਰੱਖਿਆ ਵਿਚ ਕਟੌਤੀ ਤੋਂ ਬਾਅਦ ਸਿੰਘ ਸਾਹਿਬ ਨੇ ਆਪਣੇ ਅਧਿਕਾਰਤ ਬਿਆਨ ਵਿਚ ਇਹ ਕਿਹਾ ਸੀ ਕਿ ਸਰਕਾਰ ਆਪਣੇ ਰਹਿੰਦੇ ਸੁਰੱਖਿਆ ਕਰਮੀਂ ਵੀ ਵਾਪਸ ਲੈ ਲਵੇ, ਇਹ ਕਹਿ ਕੇ ਉਨ੍ਹਾਂ ਰਹਿੰਦੇ ਸੁਰੱਖਿਆ ਕਰਮੀਂ ਵੀ ਵਾਪਸ ਭੇਜ ਦਿੱਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਗੱਭਰੂ ਨੌਜਵਾਨ ਉਨ੍ਹਾਂ ਦੀ ਸੁਰੱਖਿਆ ਕਰਨ ਦੇ ਕਾਬਿਲ ਨੇ ਤੇ ਉਨ੍ਹਾਂ ਨੂੰ ਹੁਣ ਸਰਕਾਰੀ ਸੁਰੱਖਿਆ ਨਹੀਂ ਚਾਹੀਦੀ। ਇਹ ਵੀ ਦੱਸਣਯੋਗ ਹੈ ਕਿ ਇਸ ਖ਼ਬਰ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫ਼ੌਰੀ ਤੌਰ ਤੇ ਕਮੇਟੀ ਦੇ ਹਥਿਆਰਬੰਦ ਟਾਸਕ ਫੋਰਸ ਮੈਂਬਰਾਂ ਨੂੰ ਸਿੰਘ ਸਾਹਿਬ ਦੀ ਸੁਰੱਖਿਆ 'ਤੇ ਨਿਯੁਕਤ ਕਰ ਦਿੱਤਾ ਸੀ। ਇਹ ਵੀ ਪੜ੍ਹੋ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਇਕਜੁੱਟ ਹੋਣ ਦੀ ਅਪੀਲ ਹੁਣ ਇਹ ਵੇਖਣਾ ਦਿਲਚਸਪ ਰਹੇਗਾ ਕਿ ਸੂਬਾ ਸਰਕਾਰ ਦੀ ਸੁਰੱਖਿਆ ਨੂੰ ਮੋੜਨ ਵਾਲੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕੀ ਕੇਂਦਰ ਸਰਕਾਰ ਦੇ ਇਸ ਪ੍ਰਸ੍ਤਾਵ ਨੂੰ ਮਨਜ਼ੂਰ ਕਰਦੇ ਨੇ ਜਾਂ ਨਹੀਂ। -PTC News