Sun, Mar 16, 2025
Whatsapp

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ UN ਕੋਲ ਪਹੁੰਚ ਕਰੇ ਕੇਂਦਰ: ਹਰਸਿਮਰਤ ਕੌਰ ਬਾਦਲ

Reported by:  PTC News Desk  Edited by:  Riya Bawa -- December 08th 2021 08:03 PM
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ UN ਕੋਲ ਪਹੁੰਚ ਕਰੇ ਕੇਂਦਰ: ਹਰਸਿਮਰਤ ਕੌਰ ਬਾਦਲ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ UN ਕੋਲ ਪਹੁੰਚ ਕਰੇ ਕੇਂਦਰ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ। ਹਰਸਿਮਰਤ ਕੌਰ ਬਾਦਲ ਜੋ ਲੋਕ ਸਭਾ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਕਿਸੇ ਹੋਰ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਆਪਣੀ ਸ਼ਹਾਦਤ ਦੇਣ ਦੀ ਦੁਨੀਆਂ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੁੰ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਨਾਲ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਸੀ ਵਿਸ਼ਵਾਸ ਤੇ ਇਕ ਦੂਜੇ ਨੂੰ ਸਮਝਣ ਨੁੰ ਉਤਸ਼ਾਹ ਮਿਲੇਗਾ। ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦੁਨੀਆਂ ਭਰ ਵਿਚ ਖਾਸ ਤੌਰ ’ਤੇ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਉਥੇ ਗੁਰੁੂ ਤੇਗ ਬਹਾਦਰ ਸਾਹਿਬ ਵੱਲੋਂ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦੇ ਨਾਲ ਨਾਲ ਮਨੁੱਖਤਾ ਦੇ ਮਾਣ ਤੇ ਸਤਿਕਾਰ ਲਈ ਦਿੱਤੀ ਸ਼ਹਾਦਤ ਬਾਰੇ ਸਕੂਲਾਂ ਵਿਚ ਇਕ ਅਧਿਆਏ ਸ਼ੁਰੂ ਕਰਨ ਲਈ ਵੀ ਪਹੁੰਚ ਕਰਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਸਕੂਲਾਂ ਤੇ ਕਾਲਜ ਦੇ ਸਿਲੇਬਸ ਵਿਚ ਸ਼ਾਮਲ ਕਰ ਕੇ ਇਸੇ ਦੇਸ਼ ਵਿਚ ਪਸਾਰ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਨੇ ਗੁਰੂ ਸਾਹਿਬ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਦੀ ਮੰਗ ਵੀ ਕੀਤੀ।


ਬਠਿੰਡਾ ਦੀ ਐਮ ਪੀ ਨੇ ਇਹ ਵੀ ਮੰਗ ਕੀਤੀ ਕਿ ਜਿਹਨਾਂ ਨੇ ਆਪਸੀ ਵਿਸ਼ਵਾਸ ਤੇ ਧਰਮ ਨੁੰ ਸਮਠਦ ਲਈ ਯੋਗਦਾਨ ਪਾਇਆ, ਉਹਨਾਂ ਦੀ ਯਾਦ ਵਿਚ ਕੌਮੀ  ਐਵਾਰਡ ਸ਼ੁਰੂ ਕੀਤਾ ਜਾਵੇ।  ਉਹਨਾਂ ਕਿਹਾ ਕਿ ਪਹਿਲਾ ਐਵਾਰਡ ਮਰਨ ਉਪਰੰਤ ਭਗਤ ਪੂਰਨ ਸਿੰਘ ਜੋ ਕਿ ਇਕ ਬ੍ਰਾਹਮਣ ਸਨ, ਨੂੰ ਮਿਲਣਾ ਚਾਹੀਦਾ ਹੈ ਜਿਹਨਾਂ ਨੇ ਗੁਰੂ ਸਾਹਿਬ ਦੇ ਲੋੜਵੰਦਾਂ ਦੀ ਮਦਦ ਦੇ ਗੁਰੂ ਸਾਹਿਬ ਦੇ ਫਲਸਫੇ ਨੁੰ ਪ੍ਰਫੁੱਲਤ ਕਰਨ ਵਿਚ ਯੋਗਦਾਨ ਪਾਇਆ। -PTC News

Top News view more...

Latest News view more...

PTC NETWORK