ਚੰਡੀਗੜ੍ਹ 'ਚ 1 ਅਪ੍ਰੈਲ ਤੋਂ ਲਾਗੂ ਹੋਣਗੇ ਕੇਂਦਰੀ ਸੇਵਾ ਨਿਯਮ, ਮੁਲਾਜ਼ਮਾਂ ਨੂੰ ਮਿਲੇਗਾ ਇਹ ਲਾਭ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਸੇਵਾਵਾਂ ਨਿਯਮਾਂ ਲਾਗੂ ਕਰ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਿਛਲੇ ਦਿਨੀ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤੇ ਗਏ ਸਨ। ਹੁੁਣ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਸਰਵਸ ਰੂਲ ਜਾਰੀ ਕਰਨ ਦਾ ਨੌਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੇਦਰ ਸਰਕਾਰ ਦੇ ਚੰਡੀਗੜ੍ਹ ਵਿੱਚ ਜਿਹੜੇ ਨਵੇਂ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ ਸੀ ਉਸ ਦਾ ਨੌਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ ਅਤੇ 1 ਅਪ੍ਰੈਲ ਤੋਂ ਨਵੇਂ ਨਿਯਮ ਲਾਗੂ ਹੋਣਗੇ। ਨਵੇਂ ਕੇਂਦਰੀ ਸੇਵਾ ਨਿਯਮਾਂ ਦੇ ਮੁਲਾਜ਼ਮਾਂ ਨੂੰ ਫਾਇਦੇ:- 1.ਚਾਈਲਡ ਕੇਅਰ ਲੀਵ: ਚੰਡੀਗੜ੍ਹ ਦੇ ਕਰਮਚਾਰੀਆਂ ਨੂੰ ਹੁਣ 2 ਸਾਲ ਦੀ ਚਾਈਲਡ ਕੇਅਰ ਲੀਵ ਮਿਲੇਗੀ। ਪੰਜਾਬ ਦੇ ਨਿਯਮਾਂ ਅਨੁਸਾਰ ਸਿਰਫ਼ ਇੱਕ ਸਾਲ ਦੀ ਛੁੱਟੀ ਮਿਲਦੀ ਸੀ। 2.ਰਿਟਾਇਰਮੈਂਟ: ਨਵੇਂ ਰੂਲ ਮੁਤਾਬਿਕ ਗਰੁੱਪ ਏ ਅਤੇ ਬੀ ਦੀ ਰਿਟਾਇਰਮੈਂਟ 60 ਸਾਲਾਂ ਵਿੱਚ ਹੋਵੇਗੀ। ਪੰਜਾਬ ਸਰਵਿਸ ਰੂਲਜ਼ ਅਨੁਸਾਰ ਸੇਵਾਮੁਕਤੀ 58 ਸਾਲਾਂ ਵਿੱਚ ਹੁੰਦੀ ਹੈ। ਹੁਣ ਇਨ੍ਹਾਂ ਮੁਲਾਜ਼ਮਾਂ ਨੂੰ 2 ਸਾਲ ਹੋਰ ਮਿਲਣਗੇ। ਇਸੇ ਤਰ੍ਹਾਂ ਚੌਥੀ ਜਮਾਤ ਵਿੱਚ ਸੇਵਾਮੁਕਤੀ ਦੀ ਉਮਰ 60 ਤੋਂ ਵਧ ਕੇ 62 ਹੋ ਜਾਵੇਗੀ।