ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ
ਨਵੀਂ ਦਿੱਲੀ : ਕੇਂਦਰ ਨੇ ਐਤਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਹਾ ਕਿ ਉਹ ਮਹੀਨੇ ਦੇ ਸਾਰੇ ਦਿਨਾਂ ਅਤੇ ਦੇਰ ਤੱਕ ਰਾਸ਼ਨ ਦੀਆਂ ਦੁਕਾਨਾਂ ਖੁੱਲੀ ਰੱਖਣ ਲਈ ਨਿਰਦੇਸ਼ ਦੇਣ। ਇਸਦਾ ਉਦੇਸ਼ ਸਮੇਂ ਸਿਰ ਅਤੇ ਸੁਰੱਖਿਅਤ ਢੰਗ ਨਾਲ ਗਰੀਬਾਂ ਨੂੰ ਸਬਸਿਡੀ 'ਤੇ ਮੁਫਤ ਅਨਾਜ ਦੀ ਵੰਡ ਨੂੰ ਯਕੀਨੀ ਬਣਾਉਣਾ ਹੈ।
ਪੜ੍ਹੋ ਹੋਰ ਖ਼ਬਰਾਂ : ਫੇਸਬੁੱਕ 'ਤੇ ਦੋਸਤੀ ਕਰਕੇ ਮਿਲਣ ਲਈ ਬੁਲਾਇਆ , ਫ਼ਿਰ 25 ਲੋਕਾਂ ਨੇ ਲੜਕੀ ਨਾਲ ਕੀਤਾ ਗੈਂਗਰੇਪ
[caption id="attachment_497933" align="aligncenter" width="300"]
ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ[/caption]
ਇਸ ਸੰਦਰਭ ਵਿਚ ਕੇਂਦਰੀ ਰਾਸ਼ਨ ਮੰਤਰਾਲਾ ਨੇ ਐਲਾਨ ਜਾਰੀ ਕੀਤੇ ਹਨ। ਮੰਤਰਾਲਾ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਕੁੱਝ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਲਈ ਲਗਾਏ ਗਏ 'ਲਾਕਡਾਊਨ' ਦੇ ਕਾਰਨ ਰਾਸ਼ਨ ਦੀਆਂ ਦੁਕਾਨਾਂ ਉੱਤੇ ਅਨਾਜ ਵੰਡ ਦੇ ਸਮੇਂ ਵਿਚ ਕਮੀ ਕੀਤੀ ਗਈ ਹੈ। ਇਸ ਤੋਂ ਗ੍ਰਾਹਕਾਂ ਨੂੰ ਅਨਾਜ ਪ੍ਰਾਪਤ ਕਰਨ ਲਈ ਪੂਰਾ ਸਮਾਂ ਨਹੀਂ ਮਿਲ ਪਾ ਰਿਹਾ ਹੈ।
[caption id="attachment_497932" align="aligncenter" width="283"]
ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ[/caption]
ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਾਕਡਾਊਨ ਲਗਾਇਆ ਗਿਆ ਹੈ, ਜਿਸ ਕਾਰਨ ਵਾਜਬ ਕੀਮਤ ਦੀਆਂ ਦੁਕਾਨਾਂ ਜਾਂ ਰਾਸ਼ਨ ਦੀਆਂ ਦੁਕਾਨਾਂ ਦੇ ਕੰਮਧੰਦਾ ਦੇ ਘੰਟਿਆਂ ਦੀ ਕਮੀ ਆ ਸਕਦੀ ਹੈ। ਇਸ ਦੇ ਮੱਦੇਨਜ਼ਰ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ 15 ਮਈ 2021 ਨੂੰ ਇੱਕ ਆਦੇਸ਼ ਜਾਰੀ ਕੀਤਾ ਹੈ ਕਿ ਰਾਸ਼ਨ ਦੀਆਂ ਦੁਕਾਨਾਂ ਨੂੰ ਮਹੀਨੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
[caption id="attachment_497929" align="aligncenter" width="300"]
ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ[/caption]
ਜ਼ਿਕਰਯੋਗ ਹੈ ਕਿ ਕੇਂਦਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਕੇਂਦਰ ਪ੍ਰਤੀ ਵਿਅਕਤੀ ਕਿਲੋ ਅਨਾਜਇੱਕ ਤੋਂ ਤਿੰਨ ਰੁਪਏ ਪ੍ਰਤੀ ਕਿਲੋ ਦੀ ਦਰ 'ਤੇ 80 ਕਰੋੜ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਮੁਹੱਈਆ ਕਰਵਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ 2 ਮਹੀਨਿਆਂ ਲਈ ਮਈ ਅਤੇ ਜੂਨ ਦੇ ਲਈ ਉਨ੍ਹਾਂ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ ਨੂੰ ਪੰਜ ਕਿਲੋ ਅਨਾਜ ਮੁਫਤ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਵਿਡ -19 ਮਹਾਂਮਾਰੀ ਦੀ ਦੂਜੀ ਲਹਿਰ ਅਤੇ ਲਾਕਡਾਉਨ' ਦੌਰਾਨ ਗਰੀਬਾਂ 'ਤੇ ਬੁਰਾ ਪ੍ਰਭਾਵ ਨਾ ਪਵੇ।
[caption id="attachment_497931" align="aligncenter" width="299"]
ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ[/caption]
ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਆਕਸੀਜਨ ਕੰਸਨਟ੍ਰੇਟਰ ਦੀ ਕਾਲਾਬਾਜ਼ਾਰੀ ਕਰਨ ਵਾਲੇ ਨਵਨੀਤ ਕਾਲਰਾ ਨੂੰ ਦਬੋਚਿਆ
ਆਦੇਸ਼ ਵਿਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਹੀਨੇ ਦੇ ਸਾਰੇ ਦਿਨ ਉਚਿਤ ਮੁੱਲ ਦੀਆਂ ਦੁਕਾਨਾਂ ਖੁੱਲੀ ਰੱਖਣ ਅਤੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਅਤੇ ਰਾਸ਼ਟਰੀ ਅਨਾਜ ਸੁਰੱਖਿਆ ਅਧਿਨਿਯਮ ਦੇ ਤਹਿਤ ਰਾਸ਼ਨ ਦੀ ਵੰਡ ਪੂਰੇ ਦਿਨ ਕ੍ਰਮਬੱਧ ਤਰੀਕੇ ਨਾਲ ਕਰਨ ਨੂੰ ਕਿਹਾ ਗਿਆ ਹੈ। ਨਾਲ ਹੀ ਇਸ ਦੌਰਾਨ ਸਮੁਚਿਤ ਦੂਰੀ ਅਤੇ ਕੋਵਿਡ ਨਿਯਮਾਂ ਦਾ ਪਾਲਣ ਸੁਨਿਸਚਿਤ ਕਰਨ ਨੂੰ ਕਿਹਾ ਗਿਆ ਹੈ।
-PTCNews