ਅੱਜ ਹੋਵੇਗੀ ਕਿਸਾਨਾਂ ਦੀ ਕੇਂਦਰ ਨਾਲ ਛੇਵੇਂ ਦੌਰ ਦੀ ਮੀਟਿੰਗ,ਕੀ ਹੋਵੇਗਾ ਨਤੀਜਾ !
ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਇਕ ਵਾਰ ਫਿਰ ਬੈਠਕ ਹੋਣ ਜਾ ਰਹੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ ਅਤੇ ਐਮ.ਐਸ.ਪੀ. ’ਤੇ ਕਾਨੂੰਨੀ ਗਰੰਟੀ ਦੇਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਵਿਚਾਲੇ ਵਿਗਿਆਨ ਭਵਨ ਵਿਚ ਛੇਵੇਂ ਦੌਰ ਦੀ ਬੈਠਕ ਦੁਪਹਿਰ ਨੂੰ ਹੋਣ ਜਾ ਰਹੀ ਹੈ। ਹੋਰ ਪੜ੍ਹੋ :ਕਿਸਾਨ ਜਥੇਬੰਦੀਆਂ ਮੀਟਿੰਗ ‘ਚ ਇਹਨਾਂ ਗੱਲਾਂ ‘ਤੇ ਕਰੇਗੀ ਚਰਚਾ
ਜ਼ਿਕਰਯੋਗ ਹੈ ਕਿ ਅੱਜ ਦੁਪਹਿਰ 2 ਵਜੇ ਸਾਂਝੇ ਕਿਸਾਨ ਮੋਰਚਾ ਕੇਂਦਰ ਨਾਲ ਅਗਲੀ ਗੇੜ ਦੀਆਂ ਮੀਟਿੰਗਾਂ ਲਈ ਤਿਆਰ ਹੈ। ਕੇਂਦਰ ਨੇ ਪਹਿਲਾਂ ਕਿਸਾਨਾਂ ਨੂੰ ਮੀਟਿੰਗ ਲਈ ਤਰੀਕ ਅਤੇ ਸਮਾਂ ਮੁਹੱਈਆ ਕਰਵਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਖੇਤ ਸੰਸਥਾਵਾਂ ਨੇ 29 ਦਸੰਬਰ ਨੂੰ ਕੇਂਦਰ ਸਰਕਾਰ ਨੂੰ ਮਿਲਣ ਦਾ ਫੈਸਲਾ ਕੀਤਾ ਸੀ।