ਕੇਂਦਰ ਨੇ ਕਿਸਾਨਾਂ ਨੂੰ ਦੂਜੀ ਵਾਰ ਭੇਜਿਆ ਸੱਦਾ ਪੱਤਰ
ਪੰਜਾਬ : ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਹਿਤੀ ਬਿੱਲਾਂ ਨੂੰ ਲੈਕੇ ਕਿਸਾਨਾਂ ਵੱਲੋਂ ਸੰਘਰਸ਼ ਵਿਡਿਆ ਗਿਆ ਹੈ , ਜਿਸ ਤਹਿਤ ਅੱਜ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਕੇਂਦਰ ਵੱਲੋਂ ਦੁਬਾਰਾ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੇ ਅਗਰਵਾਲ ਵੱਲੋਂ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਸਾਨ ਜਥੇਬੰਦੀਆਂ ਨੂੰ 14 ਅਕਤੂਬਰ ਨੂੰ ਸਵੇਰੇ 11.30 ਵਜੇ ਖੇਤੀਬਾੜੀ ਮੰਤਰਾਲੇ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। [caption id="attachment_439036" align="aligncenter" width="264"] SADDA PATTAR[/caption] ਦਸਦੀਏ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਇਕ ਮੀਟਿੰਗ ਵਿੱਚ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਵੱਲੋਂ ਕਿਸਾਨ ਧਿਰਾਂ ਨੂੰ ਗੱਲਬਾਤ ਲਈ ਭੇਜੇ ਸੱਦਾ ਪੱਤਰ ਨੂੰ ਰੱਦ ਕਰਦਿਆਂ ਇਸ ਨੂੰ ਅਣਅਧਿਕਾਰਤ ਕਰਾਰ ਦਿੰਦਿਆਂ ਗੱਲਬਾਤ ਦਾ ਸੱਦਾ ਰੱਦ ਕਰ ਦਿੱਤਾ ਸੀ । [caption id="attachment_438990" align="aligncenter" width="238"] SADDA PATTAR[/caption] ਜਥੇਬੰਦੀ ਵੱਲੋਂ ਕਿਹਾ ਗਿਆ ਸੀ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਸਬੰਧੀ ਪੂਰਨ ਦਸਤਾਵੇਜ਼ ਸੰਘਰਸ਼ੀ ਜਥੇਬੰਦੀਆਂ ਸਾਹਮਣੇ ਪੇਸ਼ ਨਹੀਂ ਕਰਦੇ ।https://www.youtube.com/watch?v=ND0oY85j4fE&feature=youtu.be ਜਥੇਬੰਦੀਆਂ ਨੇ ਰੇਲ ਰੋਕੂ ਅੰਦੋਲਨ,ਭਾਜਪਾ ਦਾ ਬਾਈਕਾਟ, ਟੌਲ-ਪਲਾਜ਼ਿਆਂ ਉਪਰ ਧਰਨੇ, ਰਿਲਾਇੰਸ ਪੰਪਾਂ ਦਾ ਬਾਈਕਾਟ, ਸੌਂਪਿੰਗ ਮਾਲਜ਼, ਅਡਾਨੀ ਸ਼ੋਲ ਗੁਦਾਮ ਦੇ ਪੁਆਇੰਟ ਵਧਾਕੇ ਲਗਾਤਾਰ ਹਫ਼ਤੇ ਲਈ ਇਸ ਅੰਦੋਲਨ ਨੂੰ ਪਹਿਲਾਂ ਤਰ੍ਹਾਂ ਹੀ ਜਾਰੀ ਰੱਖਣਗੇ