ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਲੈ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ। ਉਨ੍ਹਾ ਕਿਹਾ ਹੈ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮਲਕੀਤ ਸਿੰਘ, ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ। ਇਹ ਵੀ ਪੜ੍ਹੋ:ਹਾਈ ਕੋਰਟ ਵੱਲੋਂ ਗਿਲਜ਼ੀਆਂ ਨੂੰ ਕੋਈ ਰਾਹਤ ਨਹੀਂ, ਐਫਆਈਆਰ ਰੱਦ ਕਰਨ ਦੀ ਕੀਤੀ ਸੀ ਮੰਗ -PTC News