ਚੰਡੀਗੜ੍ਹ ਪੁਲਿਸ ਨੇ ਧੋਖਾਧੜੀ ਕਰਨ ਵਾਲੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ ਪੁਲਿਸ ਨੇ ਧੋਖਾਧੜੀ ਕਰਨ ਵਾਲੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ,ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹ ਨੇ ਧੋਖਾਧੜੀ ਕਰਨ ਵਾਲੇ 2 ਜਣਿਆ ਨੂੰ ਕਾਬੂ ਕੀਤਾ। ਫੜੇ ਗਏ ਦੋਨਾਂ ਆਰੋਪੀਆਂ ਦੀ ਪਹਿਚਾਣ ਪੰਜਾਬ ਦੇ ਜਿਲੇ ਗੁਰਦਾਸਪੁਰ ਦੇ ਰਹਿਣ ਵਾਲੇ 36 ਸਾਲ ਦੇ ਮਨਪ੍ਰੀਤ ਸਿੰਘ ਅਤੇ ਸੈਕਟਰ 56 ਦੀ ਰਹਿਣ ਵਾਲੀ ਅਨਮੋਲ ਦੇ ਰੂਪ ਵਿੱਚ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਹੇਂ ਮਨੀਮਾਜਰਾ ਸਥਿਤ ਕ੍ਰਿਸ਼ਿਵ ਜਵੈਲਰਸ ਅਤੇ ਮੋਨੂ ਜਵੈਲਰਸ 'ਤੇ ਜਾ ਕੇ ਵੱਖ - ਵੱਖ ਜਗ੍ਹਾ ਤੋਂ ਫਰਜੀ ਪੇਟੀਐਮ ਦਾ ਮੈਸੇਜ ਦਿਖਾ ਕੇ ਤਿੰਨ ਅੰਗੂਠੀਆਂ ਲੈ ਗਏ।
ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ
ਦੁਕਾਨਦਾਰਾਂ ਨੂੰ ਬਾਅਦ 'ਚ ਪਤਾ ਚੱਲਿਆ ਕਿ ਇਹ ਮੈਸੇਜ ਫਰਜੀ ਹੈ। ਜਿਸ ਦੀ ਸ਼ਿਕਾਇਤ ਤੁਰੰਤ ਪੁਲਿਸ ਨੂੰ ਦਿੱਤੀ ਗਈ ਸੀ। ਉਧਰ ਫੜੇ ਗਏ ਆਰੋਪੀਆਂ ਨੂੰ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਅਦਾਲਤ ਨੇ ਆਰੋਪੀਆਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।
ਉਥੇ ਹੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਅਤੇ ਵਰਕ ਪਰਮਿਟ ਦਿਵਾਉਣ ਦੇ ਨਾਮ ਉੱਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਇੱਕ ਆਰੋਪੀ ਸ਼ਾਤੀਰ ਨੂੰ ਕਾਬੂ ਕੀਤਾ ਹੈ।
-PTC News