ਚੰਨੀ ਦੇ ਹਨੀ ਨੂੰ ਨਹੀਂ ਮਿਲੀ ਜ਼ਮਾਨਤ, 27 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਜ਼ਮਾਨਤ ਨਹੀਂ ਮਿਲੀ। ਹੁਣ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ 27 ਅਪ੍ਰੈਲ ਨੂੰ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਹਨੀ ਦੇ ਵਕੀਲ ਨੇ ਅਦਾਲਤ ਨੂੰ ਬੇਨਤੀ ਕਰਕੇ 27 ਅਪ੍ਰੈਲ ਤੱਕ ਸਮਾਂ ਮੰਗਿਆ ਹੈ।ਭੁਪਿੰਦਰ ਸਿੰਘ ਹਨੀ ਦੇ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਹ ਕਪੂਰਥਲਾ ਦੀ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਈਡੀ ਨੇ (ਆਈਪੀਸੀ) ਦੀ ਧਾਰਾ 379, 420, 465, 467, 468 ਅਤੇ 471 ਅਤੇ ਧਾਰਾ 21 (1) ਅਤੇ 4 ਦੇ ਤਹਿਤ ਸ਼ਹੀਦ ਭਗਤ ਸਿੰਘ ਨਗਰ ਥਾਣੇ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਇਹ ਵੀ ਪੜ੍ਹੋ:Netflix ਦੀ 10 ਸਾਲਾਂ ਵਿੱਚ ਪਹਿਲੀ ਵਾਰ ਗਾਹਕਾਂ ਨੇ ਵੱਡੀ ਗਿਣਤੀ 'ਚ ਛੱਡੀ subscribers -PTC News