ਚਰਨਜੀਤ ਚੰਨੀ ਨੇ ਕੇਜਰੀਵਾਲ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਉਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਿਤ ਸ਼ਾਹ ਦੁਆਰਾ ਕੀਤੀ ਗਈ ਟਿੱਪਣੀ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਮਿਤ ਸ਼ਾਹ ਵੱਲੋਂ 170 ਕਰੋੜ ਰੁਪਏ ਦੀ ਸੰਪਤੀ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੀਐਮ ਦੀ ਸੁਰੱਖਿਆ ਨੂੰ ਲੈ ਕੇ ਮੇਰੇ ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਮੇਰੇ ਨਾਲ ਆਪਣੀ ਸੰਪਤੀ ਦੀ ਅਦਲਾ ਬਦਲੀ ਕਰ ਲਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੀ ਜਿੰਮੇਵਾਰੀ ਹੈ ਕਿ ਸਾਰਿਆ ਦੀ ਸੁਰੱਖਿਆ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਅੇਤ ਕਾਲਜ ਵਿੱਚ ਫਰੀ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਜਨਰਲ ਕੈਟਾਗਰੀ ਵਾਸਤੇ ਸਕਾਲਰਸ਼ਿਪ ਸਕੀਮ ਲੈ ਕੇ ਆਵਾਂਗਾ। ਪ੍ਰਈਵੇਟ ਸਕੂਲਾਂ ਕਾਲਜਾਂ ਵਿਚ ਸਕਾਲਰਸ਼ਿਪ ਦਾ ਇੰਤਜ਼ਾਮ ਕੀਤਾ ਜਾਏਗਾ ਉਨ੍ਹਾਂ ਨੇ ਕਿਹਾ ਹੈ ਕਿ ਛੋਟੇ ਕਿਸਾਨਾਂ , ਛੋਟੇ ਵਪਾਰੀਆਂ ਵਾਸਤੇ ਕਮਿਸ਼ਨ ਬਣਾਇਆ ਜਾਏਗਾ। ਪ੍ਰਈਵੇਟ ਸਕੂਲਾਂ ਕਾਲਜਾਂ ਵਿਚ ਸਕਾਲਰਸ਼ਿਪ ਦਾ ਇੰਤਜ਼ਾਮ ਕੀਤਾ ਜਾਏਗਾ। ਉਨ੍ਹਾਂ ਨੇ ਕਿਹਾ ਹੈ ਕਿ ਹਰ ਬੱਚੇ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਰੁਜ਼ਗਾਰ ਦੇਣਾ ਮੇਰਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਲੋਕਾਂ ਨੂੰ ਸਿਵਲ ਹਸਪਤਾਲਾਂ ਵਿੱਚ ਵਧੀਆ ਇਲਾਜ਼ ਦਿੱਤਾ ਜਾਵੇਗਾ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮੈਡੀਕਲ ਦੀ ਸਹੂਲਤ ਦਿੱਤੀ ਜਾਵੇਗੀ ਤਾਂ ਕਿ ਕਿਸੇ ਨੂੰ ਕੋਈ ਚਿੰਤਾ ਨਾ ਹੋਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਆਉਣ ਤੇ 6 ਮਹੀਨੇ ਵਿੱਚ ਹਰ ਗਰੀਬ ਨੂੰ ਪੱਕੀ ਛੱਤ ਮਿਲੇਗੀ। ਉਨ੍ਹਾਂ ਨੇ ਕਿਹਾ ਹੈ ਕੋਈ ਵੀ ਪੰਜਾਬ ਵਾਸੀ ਕੱਚੀ ਛੱਤ ਥੱਲੇ ਨਹੀਂ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਨਵੀਆਂ ਸਕੀਮਾਂ ਲੈ ਕੇ ਆਵਾਂਗਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਹ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਕੇਜਰੀਵਾਲ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਕਿਸੇ ਨਾ ਕਿਸੇ ਪਾਰਟੀ ਵਿੱਚ ਆਏ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇੰਨ੍ਹਾਂ ਦੇ ਉਮੀਦਵਾਰਾਂ ਉਤੇ ਕੇਸ ਚੱਲ ਰਿਹਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਪਾਰਟੀ ਵਿੱਚ ਦੂਜੀਆ ਪਾਰਟੀਆਂ ਤੋਂ ਆਏ ਹੋਏ 50 ਉਮੀਦਵਾਰ ਹਨ।ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਕਿਹੜਾ ਬਦਲਾਅ ਲੈ ਕੇ ਆਵੇਗੀ। ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਭਗਵੰਤ ਮਾਨ ਅਨਪੜ੍ਹ ਬੰਦਾ ਹੈ। ਕੇਜਰੀਵਾਲ ਹਰਿਆਣਾ ਦਾ ਹੈ ਉਹ ਪੰਜਾਬ ਪੱਖੀ ਨਹੀਂ ਹੋ ਸਕਦਾ ਹੈ। ਇਹ ਵੀ ਪੜ੍ਹੋ:ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ 'ਤੇ ਹੋਇਆ ਕਾਤਲਾਨਾ ਹਮਲਾ -PTC News