ਈਡੀ ਦੀ ਰੇਡ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਸੂਬੇ ਵਿੱਚ ਕਈ ਥਾਵਾਂ ਉੱਤੇ ਛਾਪੇ ਮਾਰੀ ਕੀਤੀ ਹੈ ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਘਰ ਵੀ ਰੇਡ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਘਰ ਸਮੇਤ ਕਰੀਬ 10 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ "(ਉਸ ਦੇ ਰਿਸ਼ਤੇਦਾਰ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ) ਉਹ ਮੈਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੇਰੇ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਇਹ ਲੜਨ ਲਈ ਤਿਆਰ ਹਾਂ। ਪੱਛਮੀ ਬੰਗਾਲ ਚੋਣਾਂ ਦੌਰਾਨ ਵੀ ਅਜਿਹਾ ਹੀ ਹੋਇਆ ਸੀ। ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਪੰਜਾਬ ਦੇ ਗਰਮ ਮੁੱਦਿਆਂ ਵਿੱਚੋਂ ਇੱਕ ਹੈ। ਸੱਤਾਧਾਰੀ ਕਾਂਗਰਸ ਨੇ ਇਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਪਾਰ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ।
ED ਦੇ ਛਾਪੇ ਪੰਜਾਬ ਵਿਧਾਨ ਸਭਾ ਚੋਣਾਂ 2022, ਜੋ ਕਿ 20 ਫਰਵਰੀ ਨੂੰ ਹੋਣੀਆਂ ਹਨ ਉਸ ਤੋਂ ਹੀ ਈਡੀ ਵੱਲੋਂ ਵੱਡੀ ਰੇਡ ਕੀਤੀ ਗਈ ਹੈ।ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਦੀ ਵੱਡੀ ਕਾਰਵਾਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਵੱਲੋਂ ਕਰੀਬ 12 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਈਡੀ ਦਾ ਛਾਪਾ; ਰੇਤ ਮਾਫੀਆ ਨੂੰ ਲੈਕੇ ਵੱਡੀ ਕਾਰਵਾਈ -PTC NewsRaid is being conducted (on the premises of his relative). They're targetting me & trying to put pressure on me in view of upcoming Assembly polls. This is not good for democracy. We're ready to fight this. The same thing happened during WB elections: Punjab CM Charanjit S Channi pic.twitter.com/HlAyUjlNHC — ANI (@ANI) January 18, 2022