ਲਖੀਮਪੁਰ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਜਾਣਗੇ ਚੈੱਕ: ਰਣਦੀਪ ਨਾਭਾ
Lakhimpur Kheri: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਇਸ ਮਹੀਨੇ ਦੇ ਸ਼ੁਰੂ ਵਿੱਚ ਲਖੀਮਪੁਰ ਖੇੜੀ ਹਿੰਸਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 50-50 ਲੱਖ ਰੁਪਏ ਦਾ ਚੈੱਕ ਸੌਂਪਣਗੇ। ਛੱਤੀਸਗੜ੍ਹ ਅਤੇ ਪੰਜਾਬ ਦੋਵਾਂ ਸਰਕਾਰਾਂ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਲਖੀਮਪੁਰ ਹਿੰਸਾ ਨੇ ਉਨ੍ਹਾਂ ਨੂੰ 1919 ਵਿੱਚ ਹੋਏ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਯਾਦ ਦਿਵਾ ਦਿੱਤੀ ਹੈ। ਉਨ੍ਹਾਂ ਨੇ ਲਖਨਉ ਵਿੱਚ ਪੱਤਰਕਾਰਾਂ ਨੂੰ ਕਿਹਾ, "ਸਾਡੀ ਸਰਕਾਰ ਕਿਸਾਨਾਂ ਦੇ ਪਰਿਵਾਰਾਂ ਅਤੇ ਲਖੀਮਪੁਰ ਖੇੜੀ ਹਿੰਸਾ ਵਿੱਚ ਮਾਰੇ ਗਏ ਪੱਤਰਕਾਰ ਨੂੰ 50-50 ਲੱਖ ਰੁਪਏ ਦੇਵੇਗੀ।" -PTC News