Sat, Apr 26, 2025
Whatsapp

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ

Reported by:  PTC News Desk  Edited by:  Shanker Badra -- December 09th 2021 12:51 PM
ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਖੜਾ ਕਰਨ ਵਾਲੇ ਪੰਜਾਬ 'ਚ ਸੁੱਚਾ ਸਿੰਘ ਛੋਟੇਪੁਰ ਸੀ। ਆਮ ਆਦਮੀ ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਧੋਖਾ ਦਿੱਤਾ ਹੈ। [caption id="attachment_556660" align="aligncenter" width="300"] ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ[/caption] ਉਨ੍ਹਾਂ ਨੇ ਕਿਹਾ ਕਿ ਛੋਟੇਪੁਰ ਦੇ ਨਾਲ ਵੱਡਾ ਕਾਡਰ ,ਜ਼ਿਲਾ ਪ੍ਰਧਾਨ ਅਤੇ ਕਈ ਜਾਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਛੋਟੇਪੁਰ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਬਟਾਲਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਗਠਜੋੜ ਦਾ ਉਮੀਦਵਾਰ ਐਲਾਨਿਆ ਅਤੇ ਇਸ ਦੇ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਵੀ ਲਾਇਆ ਹੈ। [caption id="attachment_556661" align="aligncenter" width="300"] ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ[/caption] ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਇਸ ਵੇਲੇ ਪੰਜਾਬ 'ਤੇ ਬਾਹਰੀ ਹਮਲੇ ਹੋ ਰਹੇ ਹਨ ਅਤੇ ਪੰਜਾਬ , ਪੰਥ ਅਤੇ ਸੂਬੇ ਦੇ ਅਧਿਕਾਰ ਬਚਾਉਣ ਦੀ ਜ਼ਰੂਰਤ ਹੈ। ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ , ਪੰਜਾਬ ਨੂੰ ਇਹੀ ਪਾਰਟੀ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੋ ਸਾਥੋਂ ਨਿਰਾਜ਼ ਹੈ , ਉਨ੍ਹਾਂ ਨੂੰ ਘਰ ਜਾ ਕੇ ਮਨਾਵਾਂਗੇ ਅਤੇ ਸਭ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਾਰਟੀ ਦੀ ਕਹਿਣੀ ਅਤੇ ਕਰਨੀ 'ਚ ਬਹੁਤ ਫ਼ਰਕ ਹੈ। [caption id="attachment_556655" align="aligncenter" width="300"] ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ[/caption] ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ ਨੇ ਆਪਣਾ ਸਿਆਸੀ ਸਫ਼ਰ 1975 ਵਿੱਚ ਸ਼ੁਰੂ ਕੀਤਾ ਸੀ ਤੇ ਛੋਟੇਪੁਰ ਪਿੰਡ ਦਾ ਸਰਪੰਚ ਚੁਣਿਆ ਗਿਆ ਸੀ। 1985 ਵਿੱਚ ਉਹ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਹਲਕੇ ਤੋਂ ਚੋਣ ਜਿੱਤੇ ਅਤੇ ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿੱਚ ਸਿਹਤ ਅਤੇ ਸੈਰ ਸਪਾਟਾ ਮੰਤਰੀ ਬਣੇ ਸਨ। ਉਨ੍ਹਾਂ ਨੇ ਦਰਬਾਰ ਸਾਹਿਬ 'ਤੇ ਕਾਰਵਾਈ ਦੇ ਵਿਰੋਧ 'ਚ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਸੀ। [caption id="attachment_556656" align="aligncenter" width="300"] ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ , ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸਵਾਗਤ[/caption] ਇਸ ਤੋਂ ਬਾਅਦ 2002 ਵਿੱਚ ਉਹ ਹਲਕਾ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ। 2012 ਦੀਆਂ ਚੋਣਾਂ ਵਿੱਚ ਛੋਟੇਪੁਰ ਨੇ ਮੁੜ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਹਾਰ ਗਏ ਸਨ। ਇਸ ਤੋਂ ਬਾਅਦ ਉਹ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਵਜੋਂ ਕੰਮ ਕੀਤਾ ਸੀ। -PTCNews


Top News view more...

Latest News view more...

PTC NETWORK