ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
ਸ੍ਰੀ ਅੰਮ੍ਰਤਿਸਰ ਸਾਹਿਬ: ਪੰਜਾਬ ਵਿੱਚ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਡਿੱਗੀ ਸੀ ਤਕਨੀਕੀ ਖ਼ਰਾਬੀ ਕਾਰਨ ਚੱਲੀ ਭਾਰਤੀ ਮਿ਼ਜ਼ਾਇਲ
84 ਸਾਲਾ ਨਿਰਮਲ ਸਿੰਘ ਪਿਛਲੇ 52 ਸਾਲਾਂ ਤੋਂ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਹੋਏ ਸਨ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਵਜੋਂ ਵੀ ਲੰਬਾ ਸਮਾਂ ਸੇਵਾ ਨਿਭਾਈ ਅਤੇ 2019 ਤੋਂ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ।
ਨਿਰਮਲ ਸਿੰਘ ਨੂੰ 12 ਮਾਰਚ ਦੀ ਸ਼ਾਮ ਦਿਲ ਦਾ ਦੌਰਾ ਪਿਆ ਸੀ ਅਤੇ ਹਸਪਤਾਲ 'ਚ ਇਲਾਜ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਨਿਰਮਲ ਸਿੰਘ ਆਪਣੇ ਮਗਰੋਂ 2 ਬੇਟੇ ਅਤੇ 3 ਬੇਟੀਆਂ ਛੱਡ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਹਨ।
13 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਗੁਰੂਦੁਆਰਾ ਸ਼ਹੀਦਾਂ ਨੇੜਲੇ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਚੀਫ਼ ਖ਼ਾਲਸਾ ਦੀਵਾਨ ਦੀ ਸਥਾਪਨਾ ਸਾਲ 1906 ਵਿਚ ਸਿੱਖ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੀ ਗਈ ਸੀ।
ਇਹ ਵੀ ਪੜ੍ਹੋ: ਔਲਾਦ ਨਾ ਹੋਣ ਕਾਰਨ ਪਰੇਸ਼ਾਨ ਪਤੀ-ਪਤਨੀ ਨੇ ਲਿਆ ਫਾਹਾ
ਇਸ ਦੀਆਂ ਨੌਂ ਸਥਾਨਕ ਕਮੇਟੀਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਚੰਡੀਗੜ੍ਹ, ਕਾਨਪੁਰ, ਤਰਨਤਾਰਨ, ਦਿੱਲੀ ਅਤੇ ਮੁੰਬਈ ਵਿਖੇ ਹਨ।
- ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ
-PTC News