ਮੋਟਰਸਾਈਕਲ ਰੇਹੜੀਆਂ 'ਤੇ ਪਾਬੰਦੀ ਲਾਉਣ ਦੇ ਫੈਸਲੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਨਾਰਾਜ਼, ਤੁਰੰਤ ਮੰਗੀ ਰਿਪੋਰਟ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਉਤੇ ਪਾਬੰਦੀ ਲਾਗਉਣ ਦਾ ਮੁੱਦਾ ਭੱਖਣ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਾਫੀ ਨਰਾਜ਼ਗੀ ਪ੍ਰਗਟਾਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਟਰਾਂਸਪੋਰਟ ਵਿਭਾਗ ਤੋਂ ਰਿਪੋਰਟ ਮੰਗੀ ਹੈ। ਭਗਵੰਤ ਮਾਨ 12 ਵਜੇ ਮੀਟਿੰਗ ਸੱਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਟਰੈਫਿਕ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ, ਡੀਜੀਪੀ, ਏਡੀਜੀਪੀ ਟਰੈਫਿਕ ਅਤੇ ਸੈਕਟਰੀ ਟਰਾਂਸਪੋਰਟ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹਨ। ਭਗਵੰਤ ਮਾਨ ਇਸ ਫੈਸਲੇ ਤੋਂ ਬਹੁਤ ਨਾਰਾਜ ਹਨ, ਇਸ ਕਰਕੇ ਉਹ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੋਟਰਸਾਈਕਲ ਦੇ ਇੰਜਣ ਉਤੇ ਰੇਹੜੀ ਬਣਾ ਕੇ ਵੱਡੀ ਗਿਣਤੀ ਲੋਕ ਆਪਣਾ ਰੁਜ਼ਗਾਰ ਚਲਾ ਰਹੇ ਹਨ। ਇਨ੍ਹਾਂ ਉਤੇ ਰੋਕ ਲਗਾਉਣ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਵਿੱਚ ਇਸ ਦਾ ਵੱਡੀ ਪੱਧਰ ਉਤੇ ਵਿਰੋਧ ਹੋਇਆ। ਕਈ ਥਾਵਾਂ ਉਤੇ ਰੇਹੜੀਆਂ ਵਾਲਿਆਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ ਵੀ ਕੀਤੇ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਰੋਕ ਦਿੱਤਾ ਹੈ ਅਤੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਵੀ ਪੜ੍ਹੋ:ਜੰਮੂ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਾਲੀ ਥਾਂ ਤੋਂ 12 ਕਿਲੋਮੀਟਰ ਦੂਰ ਧਮਾਕਾ -PTC News