Thu, Dec 12, 2024
Whatsapp

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਫਾਲਟਰ ਪ੍ਰਾਈਵੇਟ ਸਕੂਲਾਂ 'ਤੇ ਵਿੱਢੀ ਕਾਰਵਾਈ

Reported by:  PTC News Desk  Edited by:  Jasmeet Singh -- April 09th 2022 10:59 AM
ਮੁੱਖ ਮੰਤਰੀ ਭਗਵੰਤ ਮਾਨ ਨੇ ਡਿਫਾਲਟਰ ਪ੍ਰਾਈਵੇਟ ਸਕੂਲਾਂ 'ਤੇ ਵਿੱਢੀ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਫਾਲਟਰ ਪ੍ਰਾਈਵੇਟ ਸਕੂਲਾਂ 'ਤੇ ਵਿੱਢੀ ਕਾਰਵਾਈ

ਚੰਡੀਗੜ੍ਹ, 9 ਅਪ੍ਰੈਲ 2022: ਪੰਜਾਬ 'ਚ ਮਹਿੰਗੀ ਸਿੱਖਿਆ ਤੋਂ ਪਰੇਸ਼ਾਨ ਮਾਪਿਆਂ ਲਈ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਭਗਵੰਤ ਮਾਨ ਨੇ ਇਸ ਸੈਸ਼ਨ ਤੋਂ ਤੁਰੰਤ ਪ੍ਰਭਾਵ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਵਾਧੇ 'ਤੇ ਰੋਕ ਲਗਾ ਦਿੱਤੀ ਸੀ। ਇਹ ਵੀ ਪੜ੍ਹੋ: ਹਿਮਾਚਲ 'ਚ 'ਆਪ' ਨੂੰ ਵੱਡਾ ਝਟਕਾ, ਸੂਬਾ ਪ੍ਰਧਾਨ ਅਨੂਪ ਕੇਸਰੀ ਭਾਜਪਾ 'ਚ ਸ਼ਾਮਲ  ਇਸ ਤੋਂ ਇਲਾਵਾ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਪ੍ਰਾਈਵੇਟ ਸਕੂਲ ਬੱਚਿਆਂ ਨੂੰ ਕਿਸੇ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਨਹੀਂ ਕਹੇਗਾ। ਪਰ ਇਨ੍ਹਾਂ ਸਾਰੇ ਹੁਕਮਾਂ ਦਾ ਪ੍ਰਾਈਵੇਟ ਅਦਾਰਿਆਂ ਨੂੰ ਕੋਈ ਬਹੁਤਾ ਫਰਕ ਨਹੀਂ ਪਿਆ, ਜਿਸ ਤੋਂ ਬਾਅਦ ਹੁਣ ਮੁਹਾਲੀ, ਡੇਰਾਬੱਸੀ ਅਤੇ ਖਰੜ ਅਧੀਨ ਪੈਂਦੇ 419 ਸਕੂਲਾਂ ਦੀ ਜਾਂਚ ਕੀਤੀ ਜਾਵੇਗੀ। ਇਹ ਜਾਂਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦੇ ਹੁਕਮਾਂ ’ਤੇ ਹੋਵੇਗੀ। ਜਾਂਚ ਵਿੱਚ ਸਬੂਤਾਂ ਸਮੇਤ ਸਾਰੇ ਸਕੂਲਾਂ ਦੀਆਂ ਫੀਸਾਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਜਾਂਚ ਟੀਮ ਵਿੱਚ 17 ਪ੍ਰਿੰਸੀਪਲ ਅਤੇ ਹੈੱਡਮਾਸਟਰ ਹੋਣਗੇ ਅਤੇ ਸਾਰੇ ਸਕੂਲਾਂ ਤੋਂ 15 ਤਰ੍ਹਾਂ ਦੇ ਮਾਪਦੰਡਾਂ ਦੇ ਅਧਾਰ 'ਤੇ ਜਾਂਚ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਪੰਜਾਬ ਨੂੰ ਲੈ ਕੇ ਹਰਿਆਣਾ ਦੇ ਬਿਜਲੀ ਮੰਤਰੀ ਦਾ ਅਰਵਿੰਦ ਕੇਜਰੀਵਾਲ 'ਤੇ ਵੱਡਾ ਸ਼ਬਦੀ ਹਮਲਾ ਜਿਸ ਵਿੱਚ 2022-23 ਲਈ ਸਾਲਾਨਾ ਫੀਸ, ਟਿਊਸ਼ਨ ਫੀਸ ਸਮੇਤ ਹਰ ਤਰ੍ਹਾਂ ਦੇ ਚਾਰਜ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਇੱਕ ਹਫ਼ਤੇ ਵਿੱਚ ਜਾਂਚ ਟੀਮ ਨੂੰ ਆਪਣੀ ਰਿਪੋਰਟ ਸੌਂਪਣੀ ਹੋਵੇਗੀ। -PTC News


Top News view more...

Latest News view more...

PTC NETWORK