ਭਗਵੰਤ ਮਾਨ ਵੱਲੋਂ ਬਰਖ਼ਾਸਤ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਰਖ਼ਾਸਤ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਆਪਣੇ ਹੀ ਮੰਤਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।
ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਅਧਿਕਾਰੀਆਂ ਤੋਂ ਠੇਕੇ 'ਤੇ 1 ਫ਼ੀਸਦੀ ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ਉਤੇ ਵੱਡੀ ਕਾਰਵਾਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਾਮਲੇ ਵਿੱਚ ਪੁਲਿਸ ਨੂੰ ਮਾਮਲਾ ਦਰਜ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਪੁਲਿਸ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਨ ਲਈ ਨਿਕਲ ਪਈ ਹੈ। ਮੁੱਖ ਮੰਤਰੀ ਰਿਹਾਇਸ਼ ਉਤੇ ਬੁਲਾ ਕੇ ਵਿਜੇ ਸਿੰਗਲਾ ਦੀ ਕਲਾਸ ਲਗਾਈ ਤੇ ਨਾਲ ਹੀ ਲਿਆ ਮੰਤਰੀ ਦਾ ਅਹੁਦਾ ਖੋਹ ਲਿਆ ਹੈ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਹੀ ਸਿਹਤ ਵਿਭਾਗ ਰਹੇਗਾ। ਸਿਹਤ ਮੰਤਰੀ ਵਿਜੇ ਸਿੰਗਲਾ ਉਤੇ ਮੰਤਰੀ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ਉਪਰ ਸਖ਼ਤ ਐਕਸ਼ਨ ਲਿਆ ਹੈ। ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਇਹ ਵੱਡੀ ਕਾਰਵਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ। ਇਕ ਫ਼ੀਸਦੀ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਹ ਵੀ ਪੜ੍ਹੋ : ਕਾਂਗਰਸ ਦੀ 'ਭਾਰਤ ਜੋੜੋ' ਯਾਤਰਾ ਲਈ ਤਿੰਨ ਟੀਮਾਂ ਦਾ ਐਲਾਨ, ਰਵਨੀਤ ਬਿੱਟੂ ਦੀ ਹੋਈ ਚੋਣ