ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੀ ਲਿੰਕ ਸੜਕਾਂ ਦੀ ਮੁਰੰਮਤ ਤੇ ਚੌੜਾਈ ਵਧਾਉਣ ਦੇ ਹੁਕਮ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਸਬੰਧੀ ਅਹਿਮ ਮੁੱਦਿਆਂ ਉਤੇ ਵਿਚਾਰਾਂ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਕਿਹਾ ਹੈ। ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਈ ਪਿੰਡਾਂ ਵਿੱਚ ਲਿੰਕ ਸੜਕਾਂ ਦੀ ਹਾਲਤ ਕਾਫੀ ਖਸਤਾ ਅਤੇ ਸੜਕਾਂ ਦੀ ਚੌੜਾਈ ਵੀ ਕਾਫੀ ਘੱਟ ਹੈ। ਖਾਸ ਤੌਰ ਉਤੇ ਸਰਹੱਦੀ ਇਲਾਕਿਆਂ ਵਿੱਚ ਸੜਕਾਂ ਦੀ ਹਾਲਤ ਕਾਫੀ ਖਸਤਾ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ ਸੜਕਾਂ ਉਤੇ ਹਰਿਆਵਲ ਵਧਾਉਣ ਲਈ ਦੋਵੇਂ ਪਾਸੇ 2 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਤੇ ਇਸ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਪੜ੍ਹੋ : ਪਟਿਆਲਾ ਤੇ ਤਰਨਤਾਰਨ ਦੇ ਡੀਸੀ ਦੇ ਘਰਾਂ 'ਚ ਚੋਰੀ ਕਰਨ ਵਾਲਾ ਨਿਕਲਿਆ ਸਾਬਕਾ ਜੇਲ੍ਹ ਵਾਰਡਨ