ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਿਆ ਗਰਬਾ, ਭੀੜ ਦੇ ਕਹਿਣ 'ਤੇ ਪਾਇਆ ਭੰਗੜਾ, ਵੇਖੋ ਵੀਡੀਓ
Bhagwant Mann Garba Video: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਵਿੱਚ ਭੰਗੜਾ ਤੇ ਗਰਬਾ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਸਟੇਜ 'ਤੇ ਜਾ ਕੇ ਗਰਬਾ ਕੀਤਾ। ਇਸ ਤੋਂ ਬਾਅਦ ਉੱਥੇ ਮੌਜੂਦ ਭੀੜ ਦੇ ਕਹਿਣ 'ਤੇ ਭਗਵੰਤ ਮਾਨ ਵੀ ਭੰਗੜਾ ਪਾਉਂਦੇ ਨਜ਼ਰ ਆਏ। ਭਗਵੰਤ ਮਾਨ ਅੱਜਕੱਲ੍ਹ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ 'ਤੇ ਹਨ। ਆਮ ਆਦਮੀ ਪਾਰਟੀ ਇੱਥੇ ਲਗਾਤਾਰ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ।
ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਬਾਹਰ ਪਹਿਲੀ ਵਾਰ ਪੰਜਾਬ ਵਿੱਚ ਸਰਕਾਰ ਬਣਾਈ ਹੈ। ਇਸ ਤੋਂ ਬਾਅਦ 'ਆਪ' ਦੀ ਨਜ਼ਰ ਗੁਜਰਾਤ 'ਤੇ ਹੈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਇੱਥੇ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਜਿਸ ਵਿੱਚ ਉਹ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਵੀ ਸਹਾਰਾ ਲੈ ਰਹੇ ਹਨ। ਗੁਜਰਾਤ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।
ਇਹ ਵੀ ਪੜ੍ਹੋ: ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ, 127 ਦੀ ਮੌਤ, 180 ਤੋਂ ਵੱਧ ਜ਼ਖਮੀ
ਭਗਵੰਤ ਮਾਨ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਭੰਗੜੇ ਨੂੰ ਲੈ ਕੇ ਕਾਫੀ ਚਰਚਾ 'ਚ ਰਹੇ ਸਨ। ਉਹਨਾਂ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਭੰਗੜਾ ਪਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਅਕਸਰ ਕਈ ਪਲੇਟਫਾਰਮਾਂ 'ਤੇ ਭੰਗੜਾ ਪਾਉਂਦੇ ਦੇਖਿਆ ਗਿਆ।
-PTC News