Wed, Nov 13, 2024
Whatsapp

ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਤੋਂ ਗੁਰੇਜ਼ ਕਰਨ : ਅਸ਼ਵਨੀ ਸ਼ਰਮਾ

Reported by:  PTC News Desk  Edited by:  Ravinder Singh -- June 11th 2022 04:53 PM
ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਤੋਂ ਗੁਰੇਜ਼ ਕਰਨ : ਅਸ਼ਵਨੀ ਸ਼ਰਮਾ

ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਤੋਂ ਗੁਰੇਜ਼ ਕਰਨ : ਅਸ਼ਵਨੀ ਸ਼ਰਮਾ

ਪਟਿਆਲਾ : ਸੈਂਟਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ ਅਤੇ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਦੇਸ਼ ਵਿਚ ਸਮਾਗਮ ਉਲੀਕੇ ਜਾ ਰਹੇ ਹਨ ਤੇ ਉੱਥੇ ਹੀ ਪੰਜਾਬ ਵਿੱਚ ਵੀ ਸਮਾਗਮ ਉਲੀਕੇ ਜਾ ਰਹੇ ਹਨ ਤੇ ਮੋਦੀ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਪਟਿਆਲਾ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ਉਤੇ ਪਹੁੰਚੇ ਜਿੱਥੇ ਉਨ੍ਹਾਂ ਸੈਂਟਰ ਵਿਚ ਅੱਠ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਆਪਣੇ ਵਰਕਰਾਂ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਤੋਂ ਇਲਾਵਾ ਬਾਕੀ ਸੂਬਿਆਂ ਵਿੱਚ ਮੋਦੀ ਦੁਆਰਾ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਤੋਂ ਗੁਰੇਜ਼ ਕਰਨ : ਅਸ਼ਵਨੀ ਸ਼ਰਮਾਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੋਦੀ ਸਰਕਾਰ ਵੱਲੋਂ ਕਾਲੀ ਸੂਚੀ ਖਤਮ ਕੀਤੀ ਗਈ ਹੈ ਅਤੇ ਸੰਗਤਾਂ ਲਈ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਗਿਆ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਵੀ ਸਜ਼ਾ ਮੋਦੀ ਸਰਕਾਰ ਵੱਲੋਂ ਦਵਾਈ ਗਈ ਉਥੇ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਵੀ ਦੋ-ਦੋ ਹਜ਼ਾਰ ਰੁਪਏ ਪਾਏ ਗਏ। ਪੰਜਾਬ ਵਿੱਚ ਗ਼ਰੀਬ ਲੋਕਾਂ ਲਈ ਪਾਖ਼ਾਨੇ ਬਣਾਏ ਅਤੇ ਘਰ-ਘਰ ਸਿਲੰਡਰ ਪਹੁੰਚਾਉਣ ਦੀ ਸਕੀਮ ਚਲਾਈ ਗਈ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਉੱਥੇ ਹੀ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈ ਕੇ ਉਸ ਦਾ ਪ੍ਰਚਾਰ ਕੀਤਾ ਗਿਆ ਤੇ ਜੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਕੇ ਉਸ ਨੂੰ ਜਨਤਕ ਨਾ ਕੀਤਾ ਜਾਂਦਾ ਤਾਂ ਸ਼ਾਇਦ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ। ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਤੋਂ ਗੁਰੇਜ਼ ਕਰਨ : ਅਸ਼ਵਨੀ ਸ਼ਰਮਾਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਬੀਜੇਪੀ ਪੂਰੀ ਤਿਆਰੀ ਕਰ ਚੁੱਕੀ ਹੈ ਅਤੇ ਬੀਜੇਪੀ ਪੀਐਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਹੈ ਤੇ ਇਹ ਤਿੰਨੇ ਪਾਰਟੀਆਂ ਨਗਰ ਨਿਗਮ ਦੀਆਂ ਚੋਣਾਂ ਲੜਨ ਦੀ ਵਿਉਂਤਬੰਦੀ ਬਣਾਈਆਂ ਨੇ ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸੀ ਤੇ ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਅਤੇ ਲੋਕਾਂ ਦਾ ਉਨ੍ਹਾਂ ਦੀ ਪਾਰਟੀ ਤੋਂ ਮੋਹ ਭੰਗ ਹੋ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਤੋਂ ਗੁਰੇਜ਼ ਕਰਨ : ਅਸ਼ਵਨੀ ਸ਼ਰਮਾਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣਾ ਬੰਦ ਕਰਨ। ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜਿਸ਼ਕਰਤਾ ਗੋਲਡੀ ਬਰਾੜ ਲਈ ਭੇਜੇ ਗਏ ਰੈੱਡ ਕਾਰਨਰ ਨੋਟਿਸ (RCN) ਦੀ ਮਿਤੀ ਬਾਰੇ ਗਲਤ ਬਿਆਨ ਅਤੇ ਸੀਬੀਆਈ ਵੱਲੋਂ ਸਹੀ ਮਿਤੀ ਬਾਰੇ ਆਏ ਬਿਆਨ ਬਾਰੇ ਅਸ਼ਵਨੀ ਸ਼ਰਮਾ ਨੇ ਟਿੱਪਣੀ ਕਰਦੇ ਕਿਹਾ ਕਿ ਪੰਜਾਬ ਸਰਕਾਰ ਗਲਤ ਬਿਆਨਬਾਜ਼ੀ ਕਰ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਖ਼ਰਾਬ ਹੈ ਅਤੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰ ਵਰਗ ਦੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਇਕ ਰਬੜ ਸਟੰਪ ਵਜੋਂ ਕੰਮ ਕਰ ਰਹੀ ਹੈ। ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਹੀ ਹਨ। ਇਹ ਵੀ ਪੜ੍ਹੋ : ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰ


Top News view more...

Latest News view more...

PTC NETWORK