ਚੰਡੀਗੜ੍ਹ :ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੱਖਾਂ ਲੋਕਾਂ ਨੇ ਸ਼ਹਾਦਤਾਂ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵਿੱਚ ਕੁਰਬਾਨੀਆਂ ਦਿੱਤੀਆ ਹਨ ਅਤੇ ਅੱਜ ਵੀ ਸਰਹੱਦਾਂ ਉੱਤੇ ਪੰਜਾਬੀ ਸੀਨਾ ਤਾਣ ਕੇ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਗਰੀਬੀ, ਅਨਪੜਤਾ ਅਤੇ ਕਈ ਹੋਰ ਆਲਮਤਾਂ ਹਨ ਜਿੰਨ੍ਹਾਂ ਨੂੰ ਦੂਰ ਕਰਨ ਲਈ ਇੱਕਠੇ ਹੋ ਕੇ ਕੰਮ ਕਰਨ ਦੀ ਲੋੜ ਹੈ।
ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣ ਲਈ ਵੱਖਰੇ ਢੰਗ ਨਾਲ ਡਿਵੈਲਪ ਕਰਾਂਗੇ ਅਤੇ ਸਕੂਲੀ ਸਿੱਖਿਆ ਵਿੱਚ ਸੁਧਾਰ ਕਰਾਂਗੇ।
ਕਿਸਾਨਾਂ ਨੇ ਹਰੀ ਕ੍ਰਾਂਤੀ ਲਈ ਪੰਜਾਬ ਦਾ ਵੱਡਾ ਯੋਗਦਾਨ ਹੈ। ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਭਰੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਦੇਸ਼ ਲਈ ਸ਼ਹਾਦਤਾਂ ਦਿੱਤੀਆ ਹਨ ਅਤੇ ਇੰਨ੍ਹਾਂ ਨੇ ਹਰ ਵਰਗ ਵਿੱਚ ਵੱਡੀਆ ਮੱਲਾ ਮਾਰੀਆ ਹਨ। ਖੇਤੀ ਨੂੰ ਲਾਹੇਵੰਦ ਬਣਾਉਣ ਲਈ ਪੂਰੀ ਮਿਹਨਤ ਕਰ ਰਹੇ ਹਾਂ। ਉਨ੍ਹਾਂ ਕਿਹਾ ਹੈ ਕਿ ਬੱਚੇ ਖੇਤੀ ਕਰਨ ਦੀ ਬਜਾਏ ਨੌਕਰੀ ਉੱਤੇ ਜ਼ੋਰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੱਚਿਆਂ ਨੂੰ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਤੀ ਨੂੰ ਲਾਹੇਵੰਦ ਬਣਾਂਗੇ।
ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕਈ ਅਣਗਿਣਤ ਮਹੱਲਾ ਕਲੀਨਿਕ ਬਣਾਂਗੇ ਅਤੇ ਲੋਕ ਇਸ ਦਾ ਫਾਇਦਾ ਉਠਾਉਣਗੇ। ਉਨ੍ਹਾਂ ਨੇ ਕਿਹਾ ਹੈ ਕਲੀਨਿਕ ਉੱਤੇ ਫਰੀ ਚੈਕਅੱਪ ਅਤੇ ਦਵਾਈਆ ਮਿਲਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਹਰ ਕਦਮ ਚੁੱਕਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਹਰ ਵਿਅਕਤੀ ਖੁਸ਼ੀ ਨਾਲ ਮੇਲੇ ਜਾਵੇ ਅਤੇ ਰੰਗਲੇ ਪੰਜਾਬ ਨੂੰ ਮੁੜ ਮਾਣੇਗਾ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕਦਮ ਉਠਾਏ ਜਾਣਗੇ।
ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
-PTC News