ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਫਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਚੁੱਕੇਗੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਆਏ ਦਿਨ ਕੋਈ ਨਾ ਕੋਈ ਐਲਾਨ ਕੀਤੇ ਜਾਂਦੇ ਹਨ। ਪੰਜਾਬ ਸਰਕਾਰ ਐਕਸ਼ਨ ਵਿੱਚ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਚੁੱਕੇਗੀ।ਮੰਡੀਆਂ ਵਿੱਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ..ਮੇਰੇ ਉੱਤੇ ਯਕੀਨ ਰੱਖੋ..।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਹੈ ਕਿ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆਂ ਜਾਵੇਗਾ। ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਮੰਡੀਆਂ ਵਿੱਚ ਖਾਸ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਵੱਲੋਂ ਆੜਤੀਏ ਅਤੇ ਕਈ ਸਨਅਤਕਾਰਾਂ ਨਾਲ ਮੀਟਿੰਗਾਂ ਕੀਤੀਆ ਗਈਆ ਹਨ। ਖੇਤੀਬਾੜੀ ਮੰਤਰੀ ਵੱਲੋਂ ਮੰਡੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਣੀ ਹੈ, ਸੋ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨਾਂ ਵਿੱਚ ਮਾਨਸਾ ਦੀ ਮੰਡੀ ਵਿੱਚ ਕਿਸਾਨਾਂ ਨੂੰ ਨਰਮੇ ਦੇ ਮੁਆਵਜ਼ਾ ਵੀ ਵੰਡੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਤੇ ਚੁੱਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਇਹ ਵੀ ਪੜ੍ਹੋ:ਰਾਕੇਸ਼ ਟਿਕੈਤ ਨੂੰ ਮਿਲੀ ਫੋਨ ਤੇ ਧਮਕੀ, ਕਿਹਾ- ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ -PTC Newsਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਚੁੱਕੇਗੀ …ਮੰਡੀਆਂ ਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ..ਮੇਰੇ ਉੱਤੇ ਯਕੀਨ ਰੱਖੋ.. — Bhagwant Mann (@BhagwantMann) March 28, 2022