ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ 'ਚ ਲਾਗੂ ਕੀਤਾ ਜਾਵੇਗਾ : ਭਗਵੰਤ ਮਾਨ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾਂ ਦੌਰੇ 'ਤੇ ਦਿੱਲੀ ਪੁੱਜ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕਾਲਕਾਜੀ ਵਿੱਚ ਡਾ.ਬੀ.ਆਰ. ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ। ਉਥੇ ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ।
ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਤੋਂ ਬਾਅਦ ਉਹ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ ਦੇ ਦੌਰੇ ਉਤੇ ਨਿਕਲੇ। ਇਸ ਤੋਂ ਬਾਅਦ ਭਗਵੰਤ ਮਾਨ ਕੌਟੱਲਿਆ ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ ਵਿੱਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਮੁੱਖ ਸਿਹਤ ਅਤੇ ਸਕੂਲ ਸਿੱਖਿਆ ਸੰਸਥਾਵਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਨਾਲ ਸਕੂਲ ਸਿੱਖਿਆ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵੀ ਹੈ।Delhi CM Arvind Kejriwal and Punjab CM Bhagwant Mann visit Dr BR Ambedkar School of Specialised Excellence, Kalkaji. pic.twitter.com/9tZsssRZ0V — ANI (@ANI) April 25, 2022
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਬਹੁਤ ਉਚਾ ਹੈ। ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਵੀ ਅਪਣਾਇਆ ਜਾਵੇਗਾ ਤਾਂ ਕਿ ਪੰਜਾਬ ਦੇ ਬੱਚੇ ਵੀ ਇਸ ਦਾ ਲਾਹਾ ਲੈ ਸਕਣ। ਉਨ੍ਹਾਂ ਨੇ ਕਿਹਾ ਵਿਦਿਆਰਥੀਆਂ ਨੂੰ ਭਵਿੱਖ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦੌਰੇ ਦੀ ਨਿਖੇਧੀ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਇਸ ਦੌਰੇ ਨੇ ਦੀ ਅਲੋਚਨਾ ਕੀਤੀ। ਭਾਜਪਾ ਦੇ ਦਿੱਲੀ ਤੋਂ ਐਮਪੀ ਮਨੋਜ ਤਿਵਾੜੀ ਇਸ ਦੌਰੇ ਨੂੰ ਸਿਆਸੀ ਡਰਾਮਾ ਦੱਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਖੰਡਰ ਐਲਾਨੀਆਂ ਇਮਾਰਤਾਂ ਵਿੱਚ ਸਕੂਲ ਚੱਲ ਰਹੇ ਹਨ। ਇਨ੍ਹਾਂ ਸਕੂਲਾਂ 'ਚ ਪੜ੍ਹਾਈ ਲਈ ਆਉਣ ਵਾਲੇ ਬੱਚਿਆਂ ਦੀ ਜਾਨ ਵੀ ਖ਼ਤਰੇ ਵਿੱਚ ਹੈ। ਇਸ ਲਈ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਦੀ ਜ਼ਰੂਰਤ ਹੈ। ਇਹ ਵੀ ਪੜ੍ਹੋ : ਕਾਂਗਰਸ ਉਦੈਪੁਰ 'ਚ ਕਰੇਗੀ ਚਿੰਤਨ ਸ਼ਿਵਰ, ਪ੍ਰਤਾਪ ਸਿੰਘ ਬਾਜਵਾ ਹੋਣਗੇ ਸ਼ਾਮਿਲबड़े Hall, स्वीमिंग पूल, Mindfulness क्लास...ये शिक्षा का Next Level है मैंने छात्रों से भी बात की, कई बच्चे बड़े प्राइवेट स्कूल छोड़ कर यहां आए हैं दिल्ली की तरह पंजाब में भी शिक्षा पर हमारा पूरा ज़ोर रहेगा। जल्द ही आपको पंजाब में भी वर्ल्ड क्लास स्मार्ट स्कूल देखने को मिलेंगे pic.twitter.com/dHumHWc461
— Bhagwant Mann (@BhagwantMann) April 25, 2022